
ਮੋਗਾ ਸ਼ਹਿਰ ਦੀ ਨਾਮਵਰ ਵਿਦਿਆਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਖੇ ਗਰੁੱਪ ਚੇਅਰਮੈਨ ਸ੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਅੱਜ ਸਵੇਰ ਦੀ ਸਭਾ ਮੌਕੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੇ ਜਨਮ ਦਿਹਾੜੇ ਨੂੰ ਪ੍ਰਾਕਰਮ ਦਿਵਸ ਵਜੋਂ ਮਨਾਇਆ ਗਿਆ। ਇਸ ਦੋਰਾਨ ਵਿਦਿਆਰਥਅੀਾਂ ਵੱਲੋਂ ਉਹਨਾਂ ਦੇ ਜੀਵਨ ਸੰਬੰਧੀ ਚਾਰਟ ਅਤੇ ਆਰਟੀਕਲ ਪੇਸ਼ ਕੀਤੇ ਗਏ। ਜਿਸ ਵਿੱਚ ਉਹਨਾਂ ਨੇ ਦੱਸਿਆ ਕਿ ਨੇਤਾ ਜੀ ਦਾ ਜਨਮ 23 ਜਨਵਰੀ 1897 ਨੂੰ ਕਟਕ, ਓਡੀਸ਼ਾ ਵਿੱਚ ਹੋਇਆ ਸੀ। ਨੇਤਾ ਜੀ ਭਾਰਤ ਦੇ ਬ੍ਰਿਟਿਸ਼ ਸ਼ਾਸਨ ਦੇ ਵਿਰੁੱਧ ਆਜ਼ਾਦੀ ਦੀ ਲਹਿਰ ਵਿੱਚ ਪ੍ਰਮੁੱਖ ਭਾਰਤੀ ਕ੍ਰਾਂਤੀਕਾਰੀ ਸਨ। ਉਹਨਾਂ ਨੇ ਦੂਜੇ ਵਿਸ਼ਵ ਯੁੱਧ ਦੌਰਾਨ ਪੱਛਮੀ ਸ਼ਕਤੀਆਂ ਦੇ ਵਿਰੁੱਧ ਵਿਦੇਸ਼ਾਂ ਤੋਂ ਇੱਕ ਰਾਸ਼ਟਰੀ ਭਾਰਤੀ ਫੋਰਸ ਦੀ ਅਗਵਾਈ ਵੀ ਕੀਤੀ। ਨੇਤਾ ਜੀ ਸੁਭਾਸ਼ ਚੰਦਰ ਬੋਸ ਵਿਸ਼ੇਸ਼ ਤੌਰ ‘ਤੇ ਆਜ਼ਾਦੀ ਪ੍ਰਤੀ ਆਪਣੀ ਖਾੜਕੂ ਪਹੁੰਚ ਅਤੇ ਸਮਾਜਵਾਦੀ ਨੀਤੀਆਂ ਲਈ ਜਾਣੇ ਜਾਂਦੇ ਸਨ। ਇਸ ਮੌਕੇ ਜਾਣਕਾਰੀ ਸਾਂਝੀ ਕਰਦਿਆਂ ਸਕੁਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਕਿਹਾ ਕਿ ਨੇਤਾ ਜੀ ਸੁਭਾਸ਼ ਚੰਦਰ ਬੋਸ ਜਯੰਤੀ ਇੱਕ ਰਾਸ਼ਟਰੀ ਸਮਾਰੋਹ ਹੈ ਜੋ ਭਾਰਤ ਵਿੱਚ 23 ਜਨਵਰੀ ਨੂੰ ਪ੍ਰਮੁੱਖ ਭਾਰਤੀ ਸੁਤੰਤਰਤਾ ਸੈਨਾਨੀ ਨੇਤਾਜੀ ਸੁਭਾਸ਼ ਚੰਦਰ ਬੋਸ ਦੇ ਜਨਮ ਨੂੰ ਮਨਾਉਣ ਲਈ ਮਨਾਇਆ ਜਾਂਦਾ ਹੈ। ਨੇਤਾ ਜੀ ਜਅੰਤੀ ਨੂੰ ਅਧਿਕਾਰਤ ਤੌਰ ‘ਤੇ ਪਰਾਕਰਮ ਦਿਵਸ ਵਜੋਂ ਜਾਣਿਆ ਜਾਂਦਾ ਹੈ। ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ 126ਵੀਂ ਜਯੰਤੀ ‘ਤੇ ਪੂਰਾ ਦੇਸ਼ ਉਨ੍ਹਾਂ ਨੂੰ ਸਲਾਮ ਕਰ ਰਿਹਾ ਹੈ। 2021 ਤੋਂ, ਉਹਨਾਂ ਦਾ ਜਨਮ ਦਿਨ 23 ਜਨਵਰੀ ਨੂੰ ਹਰ ਸਾਲ ਪਰਾਕਰਮ ਦਿਵਸ ਵਜੋਂ ਮਨਾਇਆ ਜਾਂਦਾ ਹੈ ਤਾਂ ਜੋ ਦੇਸ਼ ਦੇ ਲੋਕਾਂ, ਖਾਸ ਤੌਰ ‘ਤੇ ਨੌਜਵਾਨਾਂ ਨੂੰ ਨੇਤਾ ਜੀ ਵਾਂਗ ਮੁਸੀਬਤਾਂ ਦਾ ਸਾਹਮਣਾ ਕਰਨ ਲਈ ਦ੍ਰਿੜਤਾ ਨਾਲ ਕੰਮ ਕਰਨ ਅਤੇ ਉਨ੍ਹਾਂ ਵਿੱਚ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨ ਲਈ ਪ੍ਰੇਰਿਤ ਕੀਤਾ ਜਾ ਸਕੇ। ਉਹਨਾਂ ਦੱਸਿਆ ਕਿ ਸਕੁਲ ਵਿੱਚ ਇਸ ਤਰਾਂ ਦੀ ਜਾਣਕਾਰੀ ਅਕਸਰ ਵਿਦਿਆਰਥਅੀਾ ਨਾਲ ਸਾਂਝੀ ਕੀਤੀ ਜਾਂਦੀ ਹੈ ਤਾਂ ਜੋ ਉਹਨਾ ਨੂੰ ਆਪਣੇ ਦੇਸ਼ ਦੀ ਆਜ਼ਾਦੀ ਲਈ ਲੜਨ ਵਾਲੇ ਯੋਧਿਆਂ ਦੀ ਜੀਵਨੀ ਤੋਂ ਜਾਣੂੰ ਕਰਵਾਇਆ ਜਾ ਸਕੇ ਤੇ ਉਹਨਾਂ ਦੀ ਜਾਣਕਾਰੀ ਵਿੱਚ ਵਾਧਾ ਹੋ ਸਕੇ। ਇਸ ਮੌਕੇ ਸਮੂਹ ਸਕੂਲ ਸਟਾਫ ਵੀ ਮੋਜੂਦ ਸੀ।