Latest News & Updates

ਬਲੂਮਿੰਗ ਬਡਜ਼ ਸਕੂਲ ਮੋਗਾ ਵਿਖੇ ਉਤਸ਼ਾਹ ਤੇ ਉਮੰਗ ਨਾਲ ਮਨਾਇਆ ਗਿਆ ‘ਵਿਸਾਖੀ’ ਦਾ ਤਿਉਹਾਰ।

ਸਾਲ 1919 ‘ਚ ਵਾਪਰੇ ਜਲਿਆਂਵਾਲੇ ਬਾਗ ਹਾਦਸੇ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਖੇ ਸੰਸਥਾ ਦੇ ਚੇਅਰਮੈਨ ਸ਼੍ਰੀ ਸੰਜੀਵ ਕੂਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਅਗੁਵਾਈ ਹੇਠ ਵਿਸਾਖੀ ਦਾ ਦਿਹਾੜਾ ਬੜੀ ਹੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਮੈਨੇਜਮੈਂਟ, ਸਕੂਲ ਸਟਾਫ ਅਤੇ ਸਮੂਹ ਵਿਦਿਆਰਥੀ ਮੌਜੂਦ ਸਨ। ਸਕੂਲ ਵਿੱਚ ਪ੍ਰਾਰਥਨਾ ਸਭਾ ਮੌਕੇ ਵਿਦਿਆਰਥੀਆਂ ਦੁਆਰਾ ਬੜੇ ਹੀ ਦਿਲ ਖਿੱਚਵੇਂ ਚਾਰਟ ਪੇਸ਼ ਕੀਤੇ ਗਏ ਅਤੇ ਹੋਰ ਵਿਦਿਆਰਥੀਆਂ ਦੀ ਜਾਣਕਾਰੀ ਵਿੱਚ ਵਾਧਾ ਕਰਨ ਵਾਲੇ ਆਰਟੀਕਲ ਪੇਸ਼ ਕੀਤੇ ਗਏ। ਆਰਟੀਕਲ ਪੇਸ਼ ਕਰਦਿਆ ਵਿਦਿਆਰਥੀਆਂ ਨੇ ਦੱਸਿਆ ਕਿ ਵੈਸਾਖੀ ਦਾ ਤਿਓਹਾਰ ਹਰ ਸਾਲ ਕਣਕਾਂ ਦੀ ਵਾਢੀ ਵੇਲੇ ਮਨਾਇਆ ਜਾਂਦਾ ਹੈ ਕਿਉਂਕਿ ਇਸ ਮੌਕੇ ਕਣਕ ਦੀ ਫਸਲ ਪੂਰੀ ਤਰ੍ਹਾਂ ਪੱਕ ਕੇ ਤਿਆਰ ਹੋ ਚੁੱਕੀ ਹੁੰਦੀ ਹੈ। ਇਸ ਦਿਨ ਦਾ ਇਤਿਹਾਸ ਸਿੱਖ ਧਰਮ ਨਾਲ ਵੀ ਬਹੁਤ ਮਹੱਤਵਪੂਰਨ ਹੈ ਕਿਉਂਕਿ ਇਸ ਦਿਨ ਹੀ ਸੰਨ 1699 ਸ਼੍ਰੀ ਆਨੰਦਪੁਰ ਸਾਹਿਬ ਵਿਖੇ ਖਾਲਸਾ ਪੰਥ ਦੀ ਸਾਜਨਾ ਕੀਤੀ ਸੀ ਤੇ ਪੰਜ ਪਿਆਰੇ ਸਾਜੇ ਸਨ। ਉਹਨਾਂ ਅੱਗੇ ਦੱਸਿਆ ਭਾਂਵੇ ਵਿਸਾਖੀ ਦਾ ਤਿਉਹਾਰ ਖੁਸ਼ੀਆਂ ਦਾ ਪ੍ਰਤੀਕ ਹੈ ਪਰ ਇਸ ਦਿਨ ਦੇ ਨਾਲ ਸੰਨ 1919 ਵਿੱਚ ਵਾਪਰੀ ਜਲਿਆਂਵਾਲਾ ਬਾਗ ਦੀ ਘਟਨਾਂ ਵੀ ਯਾਦ ਆਉਂਦੀ ਹੈ ਜਦੋਂ ਬ੍ਰਿਟਿਸ਼ ਅਫਸਰ ਜਨਰਲ ਅਡਵਾਇਰ ਦੇ ਹੁਕਮਾ ਤੇ ਸੈਂਕੜੇ ਲੋਕ ਸ਼ਹੀਦ ਕਰ ਦਿੱਤੇ ਗਏ ਸਨ। ਸਕੂਲ ਸਟਾਫ, ਮੈਨੇਜਮੈਂਟ ਅਤੇ ਵਿਦਿਆਰਥੀਆਂ ਵੱਲੋਂ ਉਹਨਾਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਸਕੂਲ ਵਿੱਚ ਵਿਸਾਖੀ ਦਾ ਤਿਓਹਾਰ ਮਨਾਉਂਦੇ ਹੋਏ ਵਿਦਿਆਰਥੀਆਂ ਵੱਲੋਂ ਪਂਜਾਬੀ ਲੋਕ ਨਾਚ ਪੇਸ਼ ਕੀਤੇ ਗਏ ਜਿਸ ਵਿੱਚ ਦੂਸਰੀ, ਚੌਥੀ ਅਤੇ ਪੰਜਵੀ ਕਲਾਸ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਤੋਂ ਇਲਾਵਾ ਸੀਨੀਅਰ ਕਲਾਸ ਦੇ ਲੜਕਿਆਂ ਦੁਆਰਾ ਪੰਜਾਬੀ ਲੋਕਨਾਚ ਪੇਸ਼ ਕੀਤਾ ਗਿਆ। ਸਕੂਲ ਚੇਅਰਪਰਸਨ ਮੈਡਮ ਕਮਲ ਸੈਣੀ ਜੀ ਦੁਆਰਾ ਵਿਦਿਆਰਥੀਆਂ ਨੂੰ ਦੱਸਿਆ ਗਿਆ ਕੀ ਪੰਜਾਬ ਦਾ ਇਤਿਹਾਸ ਅਤੇ ਵਿਰਸਾ ਬਹੁਤ ਹੀ ਅਮੀਰ ਅਤੇ ਮਹਾਨ ਹੈ ਅਤੇ ਇਹ ਵਿਸਾਖੀ ਦਾ ਦਿਹਾੜਾ ਪੰਜਾਬ ਦੇ ਇਤਿਹਾਸ, ਵਿਰਸੇ ਅਤੇ ਪੰਜਾਬੀਅਤ ਨੂੰ ਦਰਸਾਉਂਦਾ ਹੈ। ਉਹਨਾਂ ਕਿਹਾ ਵੈਸੇ ਤਾਂ ਵਿਸਾਖੀ ਦਾ ਦਿਨ ਦੇਸੀ ਮਹੀਨੇ ਵਿਸਾਖ ਦੀ ਸ਼ੁਰੂਆਤ ਮੰਨਿਆ ਜਾਂਦੇ ਹੈ ਪਰ ਇਸ ਦੇ ਨਾਲ-ਨਾਲ ਇਹ ਕਣਕ ਦੀ ਫਸਲ ਦੀ ਕਟਾਈ ਦਾ ਵੀ ਸੁਨੇਹਾ ਲੈਕੇ ਆਉਂਦਾ ਹੈ ਕਿਉਂਕਿ ਇਸ ਮੌਕੇ ਕਣਕ ਦੀ ਫਸਲ ਪੂਰੀ ਤਰ੍ਹਾਂ ਪੱਕ ਕੇ ਕਟਾਈ ਲਈ ਬਿਲਕੁਲ ਤਿਆਰ ਹੁੰਦੀ ਹੈ। ਪ੍ਰਿੰਸੀਪਲ ਮੈਡਮ ਨੇ ਜਲਿਆਂਵਾਲੇ ਬਾਗ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਦੇ ਫੁੱਲ ਭੇਂਟ ਕੀਤੇ। ਉਹਨਾਂ ਅੱਗੇ ਕਿਹਾ ਕਿ ਪੰਜਾਬੀ ਹੋਣ ਦੇ ਨਾਤੇ ਸਾਡੀ ਸਭ ਦੀ ਇਹ ਨੈਤਿਕ ਜਿੰਮੇਦਾਰੀ ਬਣਦੀ ਹੈ ਕਿ ਅਸੀਂ ਆਪਣੇ ਤਿਉਹਾਰਾਂ ਦਾ ਸਤਿਕਾਰ ਕਰੀਏ ਅਤੇ ਆਪਣੇ ਵਿਰਸੇ ਦੀ ਸੰਭਾਲ ਕਰੀਏ। ਅੰਤ ਵਿੱਚ ਸਕੂਲ ਵੱਲੋਂ ਸਮੂਹ ਵਿਦਿਆਰਥੀਆਂ ਅਤੇ ਸਟਾਫ ਨੂੰ ਵਿਸਾਖੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ।