ਬਲੂਮਿੰਗ ਬਡਜ਼ ਸਕੂਲ ਦੀਆਂ ਵਿਦਿਆਰਥਣਾ ਨੇ ਸਟੇਟ ਲੈਵਲ ਟੇਬਲ-ਟੈਨਿਸ ਮੁਕਾਬਲਿਆਂ ਵਿੱਚ ਜਿੱਤੇ 2 ਬ੍ਰਾਂਜ਼ ਮੈਡਲ
ਸਟੇਟ ਲੈਵਲ ਦੇ ਟੇਬਲ-ਟੈਨਿਸ ਮੁਕਾਬਲਿਆਂ ਵਿੱਚ ਮੈਡਲ ਹਾਸਿਲ ਕਰਕੇ ਰਚਿਆ ਇਤਿਹਾਸ - ਕਮਲ ਸੈਣੀ
ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ, ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਜੀ ਦੀ ਯੋਗ ਅਗੁਵਾਈ ਹੇਠ ਸਿੱਖਿਆ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿੱਚ ਵੀ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਕਰਦੀ ਆ ਰਹੀ ਹੈ। ਇਸੇ ਲੜ੍ਹੀ ਦੇ ਤਹਿਤ ਇੱਕ ਵਾਰ ਫਿਰ ਬਲੂਮਿੰਗ ਬਡਜ਼ ਸਕੂਲ ਦੀਆਂ ਟੇਬਲ-ਟੈਨਿਸ ਦੀਆਂ ਖਿਡਾਰਨਾ ਨੇ ਸਟੇਰ ਪੱਧਰ ਤੇ ਬ੍ਰਾਂਜ਼ ਮੈਡਲ ਜਿੱਤ ਕੇ ਸਕੂਲ ਅਤੇ ਮੋਗਾ ਜ਼ਿਲੇ ਦਾ ਨਾਮ ਰੌਸ਼ਨ ਕੀਤਾ। ਇਸ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਸਾਂਝੀ ਕਰਦਿਆਂ ਸਕੂਲ਼ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਦੱਸਿਆ ਕਿ 67ਵੀਆਂ ਪੰਜਾਬ ਰਾਜ ਸਕੁਲ ਖੇਡਾਂ ਦੋਰਾਨ ਦੌਰਾਨ ਅਮ੍ਰਿਤਸਰ ਵਿਖੇ ਹੋਏ ਟੇਬਲ ਟੈਨਿਸ ਮੁਕਾਬਲਿਆਂ ਵਿੱਚ ਸਕੂਲ ਦੀ ਛੇਵੀਂ ਕਲਾਸ ਦੀ ਵਿਦਿਆਰਥਣ ਦਿਵਾਂਸ਼ੀ ਅਤੇ ਸੱਤਵੀਂ ਕਲਾਸ ਦੀ ਵਿਦਿਆਰਥਣ ਸੁਪਰੀਆ ਨੇ ਮੋਗਾ ਜ਼ਿਲੇ ਦੀ ਟੀਮ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਬ੍ਰਾਂਜ਼ ਮੈਡਲ ਜਿੱਤਿਆ। ਮੈਡਲ ਦੇ ਨਾਲ-ਨਾਲ ਇੱਕ ਟਰਾਫੀ ਵੀ ਪੁਰਸਕਾਰ ਵਜੋਂ ਮਿਲੀ। ਦੋਨੋ ਵਿਦਿਆਰਥਣਾ ਆਪਣੇ ਲੀਗ ਮੁਕਾਬਲਿਆਂ ਵਿੱਚ ਪਠਾਨਕੋਟ, ਫਰੀਦਕੋਟ, ਫਤਿਹਗੜ੍ਹ ਸਹਿਬ ਅਤੇ ਅਮ੍ਰਿਤਸਰ ਦੀਆਂ ਟੀਮਾਂ ਨੂੰ ਹਰਾ ਕੇ ਟੌਪ 4 ਵਿੱਚ ਥਾਂ ਬਣਾਈ ਅਤੇ ਅੰਤਿਮ ਮੁਕਾਬਲੇ ਵਿੱਚ ਮੋਹਾਲੀ ਦੀ ਟੀਮ ਨੂੰ ਹਰਾ ਕੇ ਬ੍ਰਾਂਜ਼ ਮੈਡਲ ਆਪਣੇ ਨਾਮ ਕੀਤਾ। ਇਹਨਾਂ ਮੁਕਾਬਲਿਆਂ ਵਿੱਚ ਪੰਜਾਬ ਭਰ ਤੋਂ 23 ਜ਼ਿਲਿਆਂ ਦੀਆਂ ਖਿਡਾਰਣਾ ਨੇ ਹਿੱਸਾ ਲਿਆ। ਪ੍ਰਿੰਸੀਪਲ ਮੈਡਮ ਨੇ ਸੁਪਰੀਆ ਅਤੇ ਦਿਵਾਂਸ਼ੀ ਦੀ ਹੌਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਇਹ ਨਤੀਜਾ ਇਹਨਾਂ ਬੱਚੀਆਂ ਦੀ ਅਣਥੱਕ ਮਿਹਨਤ ਦਾ ਸਿੱਟਾ ਹੈ। ਸਕੂਲ ਵਿੱਚ ਸਵੇਰ ਦੀ ਅਸੈਂਬਲੀ ਮੌਕੇ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਅਤੇ ਵਾਇਸ ਪ੍ਰਿੰਸੀਪਲ ਸ਼੍ਰੀ ਮਤੀ ਨਿਧੀ ਬਰਾੜ ਵੱਲੋਂ ੳਚੇਚੇ ਤੌਰ ਤੇ ਦੋਨਾਂ ਵਿਦਿਆਰਥਣਾਂ ਨੂੰ ਮੰਚ ਉੱਪਰ ਬੁਲਾਇਆ ਗਿਆ ਅਤੇ ਉਹਨਾਂ ਦਾ ਸਨਮਾਨ ਕੀਤਾ ਗਿਆ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕਦੇ ਵੀ ਮੋਗਾ ਜ਼ਿਲਾ ਦੀ ਟੀਮ ਸਟੇਟ ਵਿੱਚੋਂ ਮੈਡਲ ਨਹੀਂ ਜਿੱਤ ਕੇ ਆਈ। ਇਹਨਾਂ ਵਿਦਿਆਰਥਣਾਂ ਨੇ ਮੋਗਾ ਜ਼ਿਲੇ ਲਈ ਮੈਡਲ ਜਿੱਤ ਕੇ ਇੱਕ ਨਵਾ ਇਤਿਹਾਸ ਰੱਚ ਦਿੱਤਾ ਹੈ। ਸਕੂਲ ਚੇਅਰਪਰਸਨ ਮੈਡਮ ਕਮਲ ਸੇਣੀ ਜੀ ਨੇ ਸੁਪਰੀਆ ਅਤੇ ਦਿਵਾਂਸ਼ੀ ਦੀ ਇਸ ਪ੍ਰਾਪਤੀ ਦੀ ਸ਼ਲਾਘਾ ਕੀਤੀ ਅਤੇ ਸਕੂਲ ਟੇਬਲ-ਟੈਨਿਸ ਕੋਚ ਕੇ.ਪੀ. ਸ਼ਰਮਾ ਨੂੰ ਵੀ ਮੁਬਾਰਕਬਾਦ ਦਿੱਤੀ ਗਈ। ਉਹਨਾਂ ਦੱਸਿਆ ਕਿ ਸਕੁਲ ਵਿੱਚ ਵਿਦਿਆਰਥੀਆਂ ਨੂੰ ਖੇਡਾਂ ਪ੍ਰਤੀ ਜਾਗਰੁਕ ਕਰਨ ਲਈ ਇੰਟਰਨੈਸ਼ਨਲ ਲੈਵਲ ਦਾ ਇਨਫਰਾਸਟ੍ਰਕਚਰ ਮੁਹੱਈਆ ਕਰਵਾਇਆ ਗਿਆ ਹੈ ਜਿਸ ਨਾਲ ਵਿਦਿਆਰਥੀਆਂ ਦੇ ਖੇਡ ਦਾ ਪੱਧਰ ਹੋਰ ਉੱਚਾ ਹੁੰਦਾ ਹੈ। ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਮੌਜੂਦ ਸਨ।