ਬਲੂਮਿੰਗ ਬਡਜ਼ ਸਕੂਲ ਮੋਗਾ ਵਿੱਚ ਰਾਸ਼ਟਰੀ ਰੋਡ ਸੁਰੱਖਿਆ ਮਹੀਨੇ ਨੂੰ ਮੁੱਖ ਰੱਖਦਿਆਂ ਡਰਾਈਵਰਾਂ ਨੂੰ ਕੀਤਾ ਗਿਆ ਜਾਗਰੂਕ ਅਤੇ ਲਗਾਇਆ ਗਿਆ ਅੱਖਾਂ ਦਾ ਚੈੱਕਅਪ ਕੈਂਪ
ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਮੋਗਾ ਵਿਖੇ ਬੀ.ਬੀ.ਐੱਸ. ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਜੀ ਦੀ ਅਗੁਵਾਈ ਹੇਠ ਮਾਣਯੋਗ ਸੀਨੀਅਰ ਕਪਤਾਨ ਪੁਲਿਸ ਮੋਗਾ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸਰਦਾਰ ਜੋਰਾ ਸਿੰਘ ਕਾਂਗੜਾ ਡੀਐੱਸਪੀ ਟ੍ਰੈਫਿਕ ਮੋਗਾ ਜੀ ਦੀ ਰਹਿਨੁਮਾਈ ਹੇਠ ਰਾਸ਼ਟਰੀ ਰੋਡ ਸੁਰੱਖਿਆ ਮਹੀਨਾ 15 ਜਨਵਰੀ 2024 ਤੋ 14 ਫਰਵਰੀ 2024 ਨੂੰ ਮੁੱਖ ਰੱਖਦਿਆਂ ਸਕੁਲ ਦੇ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਰੋਡ ਸੇਫਟੀ ਤਹਿਤ ਸੈਮੀਨਾਰ ਲਗਾਇਆ ਗਿਆ। ਜਿਸ ਦੋਰਾਨ ਟੈਫਿਕ ਐਜੁਕੇਸਨ ਸੈੱਲ ਇੰਚਾਰਜ ਏ.ਐੱਸ.ਆਈ. ਕੇਵਲ ਸਿੰਘ ਨੇ ਸੰਬੋਧਨ ਕਰਦਿਆਂ ਡਰਾਇਵਰਾਂ ਨੂੰ ਨਸ਼ਿਆ ਤੋਂ ਦੂਰ ਰਹਿਣ, ਦੋ ਪਹੀਆ ਵਾਹਨ ਚਲਾਉਂਦੇ ਸਮੇਂ ਹੈਲਮੇਟ ਦੀ ਵਰਤੋ ਕਰਨ, ਸੀਟ ਬੈਲਟ ਦੀ ਵਰਤੋ ਕਰਨ, ਟ੍ਰੈਫਿਕ ਨਿਯਮਾ ਦੀ ਪਾਲਨਾ ਕਰਨ, ਲੇਨ ਡਰਾਈਵਿੰਗ ਸੰਬੰਧੀ, ਵਹੀਕਲਾਂ ਦੇ ਦਸਤਾਵੇਜ਼ ਪੂਰੇ ਰੱਖਣ ਅਤੇ ਅਣਪਛਾਤੇ ਵਹੀਕਲ ਨਾਲ ਐਕਸੀਡੈਂਟ ਹੋਣ ਤੇ ਸਲੇਸ਼ੀਅਨ ਫੰਡ ਮੁਆਵਜ਼ਾ ਲੈਣ ਸਬੰਧੀ ਜਾਗਰੂਕ ਕੀਤਾ ਗਿਆ। ਐਸ.ਆਈ. ਗੁਰਭੇਜ ਸਿੰਘ ਇੰਚਾਰਜ ਟਰੈਫਿਕ ਸਟਾਫ ਮੋਗਾ ਨੇ ਡਰਾਈਵਰਾਂ ਨੂੰ ਸੇਫ ਸਕੂਲ ਵਾਹਨ ਪਾਲਸੀ ਸਬੰਧੀ ਵਿਸਥਾਰਪੂਰਵਕ ਜਾਗਰੂਕ ਕੀਤਾ ਅਤੇ ਟ੍ਰੈਫਿਕ ਨਿਯਮਾ ਦੀ ਪਾਲਣਾ ਕਰਨ, ਵਹੀਕਲਾਂ ਦੇ ਡਾਕੂਮੈਟਸ ਪੂਰੇ ਰੱਖਣ, ਓਵਰ ਸਪੀਡ ਵਹੀਕਲ ਨਾ ਚਲਾਉਣ ਸੰਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਅੱਖਾਂ ਦੇ ਮਾਹਰ ਡਾਕਟਰ ਮਨਦੀਪ ਗੋਇਲ ਵੱਲੋਂ ਅੱਖਾਂ ਦਾ ਚੈੱਕਅਪ ਕੈਂਪ ਲਗਾਇਆ ਗਿਆ ਜਿਸ ਦੇ ਤਹਿਤ ਡਰਾਈਵਰਾਂ ਅਤੇ ਕੰਡਕਟਰਾਂ ਦੀਆਂ ਅੱਖਾਂ ਦਾ ਚੈੱਕਅਪ ਕੀਤਾ ਗਿਆ ਅਤੇ ਉਹਨਾਂ ਦਾ ਇਲਾਜ ਵੀ ਕੀਤਾ ਗਿਆ। ਇਸ ਮੌਕੇ ਹੈੱਡਕਾਂਸਟੇਬਲ ਸੁਖਜਿੰਦਰ ਸਿੰਘ ਟ੍ਰੈਫਿਕ ਐਜੂਕੇਸ਼ਨ ਸੈਲ ਮੋਗਾ, ਹੈੱਡਕਾਂਸਟੇਬਲ ਅਮਨਦੀਪ ਸਿੰਘ ਟ੍ਰੈਫਿਕ ਸਟਾਫ ਮੋਗਾ, ਟਰਾਂਸਪੋਰਟ ਇੰਚਾਰਜ ਗੁਰਪ੍ਰਤਾਪ ਸਿੰਘ, ਸੀਈਓ ਰਾਹੁਲ ਛਾਬੜਾ ਹਾਜ਼ਰ ਸਨ।