ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਜੋ ਕਿ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਸ਼੍ਰੀਮਤੀ ਕਮਲ ਸੈਣੀ ਜੀ ਦੀ ਯੋਗ ਅਗੁਵਾਈ ਹੇਠ, ਖੇਡਾਂ, ਸਿੱਖਿਆ, ਸੱਭਿਆਚਾਰ ਅਤੇ ਕਲਾ ਦੇ ਖੇਤਰ ਵਿੱਚ ਹਰ ਰੋਜ਼ ਨਵੀਆਂ ਉਚਾਈਆਂ ਛੋਹ ਰਿਹਾ ਹੈ। ਇਸੇ ਲੜ੍ਹੀ ਨੂੰ ਅੱਗੇ ਵਧਾਉਂਦਿਆਂ ਸਕੂਲ਼ ਦੇ ਵਿਦਿਆਰਥੀਆਂ ਨੇ ਸਟੇਟ ਪੱਧਰੀ ਸ਼ੂਟਿੰਗ ਮੁਕਾਬਲਿਆਂ ਵਿੱਚ ਮੈਡਲ ਹਾਸਿਲ ਕਰਕੇ ਸਕੂਲ ਦਾ ਅਤੇ ਆਪਣੇ ਮੋਗਾ ਜ਼ਿਲੇ ਦਾ ਮਾਣ ਵਧਾਇਆ ਹੈ। ਇਸ ਵਿਸ਼ੇ ਵਿੱਚ ਵਿਸਥਾਰ ਵਿੱਚ ਜਾਣਕਾਰੀ ਸਾਂਝੀ ਕਰਦਿਆਂ ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਦੱਸਿਆ ਕਿ ਪਿਛਲੇ ਦਿਨੀ ਸਰਕਾਰੀ ਸ਼ੂਟਿੰਗ ਰੇਂਜ, ਸਾਹਿਬਜਾਦਾ ਅਜੀਤ ਸਿੰਘ ਨਗਰ, ਮੋਹਾਲੀ ਵਿੱਚ ਹੋਈਆਂ 68ਵੀਆਂ ਅੰਤਰ ਜ਼ਿਲਾ ਸਕੂਲ ਖੇਡਾਂ ਵਿੱਚ ਵੱਖ-ਵੱਖ ਉਮਰ ਵਰਗ ਦੇ ਸ਼ੂਟਿੰਗ ਮੁਕਾਬਲਿਆਂ ਵਿੱਚ 2 ਗੋਲਡ ਮੈਡਲ, 5 ਸਿਲਵਰ ਮੈਡਲ ਅਤੇ 1 ਬ੍ਰੌਂਜ਼ ਮੈਡਲ ਹਾਸਿਲ ਕੀਤੇ। ਗੁਰਸਿਮਰਨ ਕੌਰ ਅਤੇ ਜਪਜੀਜੋਤ ਬਰਾੜ ਨੇ ਅੰਡਰ-19, ਏਅਰ ਪਿਸਟਲ ਮੁਕਾਬਲੇ ਵਿੱਚ 2 ਟੀਮ ਗੋਲਡ ਮੈਡਲ ਹਾਸਿਲ ਕੀਤੇ। ਕੁਲਰਾਜ ਸਿੰਘ, ਮਨਵੀਰ ਸਿੰਘ ਅਤੇ ਕਰਨਵੀਰ ਸਿੰਘ ਸਹੋਤਾ ਨੇ ਅੰਡਰ-17 ਓਪਨ ਸਾਈਟ ਰਾਈਫਲ ਮੁਕਾਬਲੇ ਵਿੱਚ 3 ਸਿਲਵਰ ਮੈਡਲ ਹਾਸਿਲ ਕੀਤੇ। ਪ੍ਰਸ਼ਾਂਤ ਕੁਮਾਰ ਅਤੇ ਕਰਨਵੀਰ ਸਿੰਘ ਨਾਹਰ ਨੇ ਅੰਡਰ-14 ਓਪਨ ਸਾਈਟ ਰਾਈਫਲ ਮੁਕਾਬਲੇ ਵਿੱਚ 2 ਸਿਲਵਰ ਮੈਡਲ ਪ੍ਰਾਪਤ ਕੀਤੇ। ਇਸ ਤੋਂ ਇਲਾਵਾ ਕੁਲਰਾਜ ਸਿੰਘ ਨੇ ਅੰਡਰ-17 ਓਪਨ ਸਾਈਟ ਰਾਈਫਲ ਵਿੱਚ ਇੰਡੀਵਿਜ਼ੁਅਲ ਬ੍ਰੌਂਜ਼ ਮੈਡਲ ਹਾਸਿਲ ਕਰਦਿਆਂ ਨੈਸ਼ਨਲ ਲੈਵਲ ਮੁਕਾਬਲਿਆਂ ਵਿੱਚ ਆਪਣੀ ਥਾਂ ਪੱਕੀ ਕੀਤੀ। ਸਕੂਲ ਵਿੱਚ ਸਵੇਰ ਦੀ ਅਸੈਂਬਲੀ ਮੌਕੇ ਪ੍ਰਿੰਸੀਪਲ ਮੈਡਮ ਨੇ ਇਹਨਾਂ ਵਿਦਿਆਰਥੀਆਂ ਨੂੰ ਸਟੇਜ਼ ਤੇ ਬੁਲਾ ਕੇ ਸਨਮਾਨਿਤ ਕੀਤਾ। ਚੇਅਰਪਰਸਨ ਸ਼੍ਰੀਮਤੀ ਕਮਲ ਸੈਣੀ ਜੀ ਨੇ ਵਿਦਿਆਰਥੀਆਂ ਦੀ ਇਸ ਪ੍ਰਾਪਤੀ ਤੇ ਖਿਡਾਰੀਆਂ ਅਤੇ ਉਹਨਾਂ ਦੇ ਕੋਚ ਹਰਜੀਤ ਸਿੰਘ ਨੂੰ ਵਧਾਈ ਦਿੱਤੀ। ਉਹਨਾਂ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਇਹ ਪ੍ਰਾਪਤੀ ਵਿਦਿਆਰਥੀਆਂ ਦੀ ਸਖਤ ਮਿਹਨਤ ਅਤੇ ਕੋਚ ਹਰਜੀਤ ਸਿੰਘ ਦੀ ਉੱਚ ਪੱਧਰੀ ਸਿਖਲਾਈ ਦਾ ਨਤੀਜਾ ਹੈ। ਜ਼ਿਕਰਯੋਗ ਹੈ ਕਿ ਸਕੂਲ ਵੱਲੋਂ ਅੰਤਰਰਾਸ਼ਟਰੀ ਪੱਧਰ ਦੀ ਪੂਰੀ ਤਰ੍ਹਾਂ ਕੰਪਿਉਟਰਾਈਜ਼ਡ ਸ਼ੂਟਿੰਗ ਰੇਂਜ ਵਿਦਿਆਰਥੀਆਂ ਦੀ ਪ੍ਰੈਕਟਿਸ ਲਈ ਬਣੀ ਹੋਈ ਹੈ ਜਿੱਥੇ ਟਾਰਗੇਟ ਤੇ ਸ਼ੂਟ ਕਰਨ ਡੳਮਗਰੋਂ ਰਿਜ਼ਲਟ ਲੈਪਟਾਪ ਸਕਰੀਨ ਤੇ ਆਉਂਦਾ ਹੈ। ਇਹਨਾਂ ਸੁਵਿਧਾਵਾਂ ਅਤੇ ਵਿਦਿਆਰਥੀਆਂ ਦੀ ਮਿਹਨਤ ਅਤੇ ਲਗਨ ਸਦਕਾ ਸਕੂਲ ਨੂੰ ਇਹ ਮਾਣ ਪ੍ਰਾਪਤ ਹੋਇਆ ਹੈ। ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਮੌਜੂਦ ਸਨ।