Latest News & Updates

ਬਲੂਮਿੰਗ ਬਡਜ਼ ਸਕੂਲ ਵਿਖੇ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਵੱਲੋਂ ‘ਐਸਪਲੋਰ ਅੇਂਡ ਐਕਸੇਲ’ ਵਿਸ਼ੇ ਦੇ ਅਧਾਰ ਤੇ ਅਧਿਆਪਕਾਂ ਨੂੰ ਦਿੱਤੀ ਟ੍ਰੇਨਿਂਗ

ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ, ਮੋਗਾ ਵਿਖੇ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਅਗਵਾਈ ਹੇਠ ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਵੱਲੋਂ ਸਕੂਲ ਦੇ ਟੀਚਿੰਗ ਸਟਾਫ ਲਈ ਇੱਕ ਸੈਮੀਨਾਰ ਕੀਤਾ ਗਿਆ ਜਿਸ ਵਿੱਚ ਕਈ ਵਿਸ਼ਿਆਂ ਉੱਪਰ ਚਰਚਾ ਕੀਤੀ ਗਈ ਜਿਵੇਂ ਕਿ ਚੰਗੇ ਅਧਿਆਪਕ ਦੇ ਗੁਣ, ਅਧਿਆਪਣ ਕਿਰਿਆ ਨੂੰ ਨਿਖਾਰਨਾ, ਕਲਾਸਰੂਮ ਦੇ ਮਹੌਲ ਨੂੰ ਖੁਸ਼ਨੁਮਾ ਬਣਾਉਣਾ, ਕਲਾਸਰੂਮ ਦਾ ਵਾਤਾਵਰਨ ਆਦਿ। ਇਸ ਤਹਿਤ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ‘ਐਸਪਲੋਰ ਅੇਂਡ ਐਕਸੇਲ’ ਵਿਸ਼ੇ ਦੇ ਅਧਾਰ ਤੇ ਸਾਰੇ ਅਧਿਆਪਕਾਂ ਨੂੰ ਬੱਚਿਆਂ ਵਿੱਚ ਵੱਧ ਤੋਂ ਵੱਧ ਸਿੱਖਿਅਕ ਸੁਧਾਰ ਕਰਨ, ਸਿੱਖਿਆ ਦੀਆਂ ਨਵੀਆਂ ਤਕਨੀਕਾਂ ਦੀ ਵਰਤੋਂ ਕਰਨ ਬਾਰੇ ਦੱਸਿਆ। ਉਹਨਾਂ ਨੇ ਲਰਨਿੰਗ ਬਾਇ ਡੂਈਂਗ ਥੀਮ ਦੀ ਵਰਤੋਂ ਵੱਧ ਤੋਂ ਵੱਧ ਕਰਨ ਲਈ ਕਿਹਾ ਅਤੇ ਵਿਦਿਆਰਥੀਆਂ ਦੇ ਨੈਤਿਕ ਵਿਕਾਸ ਬਾਰੇ ਵੱਡਮੁੱਲੇ ਵਿਚਾਰ ਸਾਂਝੇ ਕੀਤੇ। ਉਨਾਂ ਇਹ ਵੀ ਦੱਸਿਆ ਕਿ ਵਿਦਿਆਰਥੀਆਂ ਦਾ ਸਿੱਖਿਅਕ ਅਤੇ ਨੈਤਿਕ ਵਿਕਾਸ ਹੀ ਆਉਣ ਵਾਲੇ ਭਵਿੱਖ ਵਿੱਚ ਵਿਦਿਆਰਥੀਆਂ ਨੂੰ ਸਹਾਈ ਹੋਵੇਗਾ। ਡਿਜੀਟਲ ਲਰਨਿੰਗ ਬਾਰੇ ਚਰਚਾ ਕਰਦੇ ਉਹਨਾਂ ਕਿਹਾ ਅਜੋਕੇ ਵਿਗਿਆਨਕ ਯੁੱਗ ਵਿੱਚ ਡਿਜੀਟਲ ਲਰਨਿੰਗ ਇੱਕ ਬੜ੍ਹਾ ਹੀ ਕ੍ਰਾਂਤੀਕਾਰੀ ਬਦਲਾਅ ਲੈਕੇ ਆਈ ਹੈ ਜਿਸਦੇ ਤਹਿਤ ਅਧਿਆਪਕਾਂ ਨੂੰ ਆਪਣੇ ਆਪ ਨੂੰ ਡਿਜੀਟਲ ਲਰਨਿੰਗ ਨਾਲ ਜੋੜ ਕੇ ਇਸ ਦਾ ਭਰਪੂਰ ਫਾਇਦਾ ਚੁੱਕਣਾ ਚਾਹੀਦਾ ਹੈ। ਅੰਤ ਵਿੱਚ ‘ਅਧਿਆਪਕਾਂ ਨੂੰ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਅਤੇ ਉਹਨਾਂ ਦੇ ਹੱਲ’ ਬਾਰੇ ਚਰਚਾ ਕੀਤੀ ਗਈ। ਇਸ ਵਿੱਚ ਉਹਨਾਂ ਦੱਸਿਆ ਕਿ ਅਕਸਰ ਵਿਦਿਆਰਥੀਆਂ ਨੂੰ ਗਣਿਤ ਵਿਸ਼ੇ ਵਿੱਚ ਗਣਨਾ ਕਰਨ ਵਿੱਚ ਮੁਸ਼ਕਿਲ ਪੇਸ਼ ਆਉਂਦੀ ਹੈ ਅਤੇ ਇਸ ਸਮੱਸਿਆ ਦਾ ਹੱਲ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਕੇ ਅਤੇ ਵੱਖ-ਵੱਖ ਗਣਿਤ ਮੁਕਾਬਲਿਆਂ ਵਿੱਚ ਹਿੱਸਾ ਲੈ ਕੇ ਕੀਤਾ ਜਾ ਸਕਦਾ ਹੈ। ਵਿਗਿਆਨ ਦੇ ਅਧਿਆਪਕਾਂ ਨੂੰ ਵੱਧ ਤੋਂ ਵੱਧ ਪ੍ਰਯੋਗਾਤਮਕ ਤਰੀਕਿਆਂ ਦੀ ਵਰਤੋਂ ਕਰਨੀ ਚਾਹੀਦੀ ਹੈ ਭਾਸ਼ਾ ਦੇ ਅਧਿਆਪਕਾਂ ਨੂੰ ਵਿਦਿਆਰਥੀਆਂ ਵਿੱਚ ਪੜ੍ਹਣ ਦੀ ਰੂਚੀ ਨੂੰ ਪੈਦਾ ਕਰਨਾ ਚਾਹੀਦਾ ਹੈ। ਉਹਨਾਂ ਕਈ ਐਕਟੀਵਿਟੀਆ ਕਰਵਾਈਆਂ ਜਿਸ ਵਿੱਚ ਟੀਮ ਵਿੱਚ ਰਹਿ ਕੇ ਕਿਸ ਤਰਾਂ ਕੰ ਨੂ ਸੌਖੇ ਤਰੀਕਾ ਨੇਪਰੇ ਚਾੜਿਆ ਜਾ ਸਕਦਾ ਹੈ। ਇਸ ਸੈਮੀਨਾਰ ਦੌਰਾਨ ਵਿੱਚ ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਆਪਣੇ ਤਜ਼ੁਰਬੇ ਸਦਕਾ ਅਧਿਆਪਕਾਂ ਨੂੰ ਬਹੁਤ ਕੁੱਝ ਨਵਾਂ ਸਿੱਖਣ ਨੂੰ ਮਿਲਿਆ ਜਿਸ ਲਈ ਸਮੂਹ ਸਟਾਫ ਦੁਆਰਾ ਪ੍ਰਿੰਸੀਪਲ ਮੈਡਮ ਦਾ ਧੰਨਵਾਦ ਕੀਤਾ ਗਿਆ।