Latest News & Updates

ਬਲੂਮਿੰਗ ਬਡਜ਼ ਸਕੂਲ ਦੇ ਖਿਡਾਰੀਆਂ ਨੇ ਰਾਜ ਪੱਧਰੀ ਸ਼ੂਟਿੰਗ ਮੁਕਾਬਲਿਆ ਵਿੱਚ ਹਾਸਿਲ ਕੀਤੇ 7 ਗੋਲਡ ਮੇੈਡਲ

ਖਿਡਾਰੀਆਂ ਵੱਲੋਂ ਜਿੱਤੇ 7 ਗੋਲਡ ਮੈਡਲ ਤੇ ਕੁਦਰਤਪ੍ਰੀਤ ਕੋਰ ਨੇ ਜਿੱਤਿਆ ਨਕਦ ਇਨਾਮ ਤੇ ਟ੍ਰਾਫੀ - ਪ੍ਰਿੰਸੀਪਲ

ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ, ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਜੀ ਦੀ ਯੋਗ ਅਗੁਵਾਈ ਹੇਠ ਸਿੱਖਿਆ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿੱਚ ਵੀ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਕਰਦੀ ਆ ਰਹੀ ਹੈ। ਇਸੇ ਲੜ੍ਹੀ ਦੇ ਤਹਿਤ ਇੱਕ ਮੀਲ ਪੱਥਰ ਸਥਾਪਿਤ ਕਰਦਿਆਂ ਬਲੂਮਿੰਗ ਬਡਜ਼ ਸਕੂਲ ਦੇ ਖਿਡਾਰੀਆਂ ਨੇ 5ਵੀਂ ਭਾਈ ਬਹਿਲੋ ਓਪਨ ਸ਼ੂਟਿੰਗ ਚੈਂਪਿਅਨਸ਼ਿਪ ਦੋਰਾਨ ਆਪਣਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 7 ਗੋਲਡ ਮੈਡਲ, ਟ੍ਰਾਫੀ ਅਤੇ ਨਕਦ ਇਨਾਮ ਜਿੱਤਿਆ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਜੀ ਨੇ ਦੱਸਿਆ ਕਿ 12 ਨਵੰਬਰ ਤੋਂ 14 ਨਵੰਬਰ ਤੱਕ ਭਾਈ ਬਹਿਲੋ ਸ਼ੂਟਿੰਗ ਰੇਂਜ ਮਾਨਸਾ ਵਿਖੇ ਹੋਈ ਸਟੇਟ ਪੱਧਰੀ ਓਪਨ ਸ਼ੂਟਿੰਗ ਚੈਂਪਿਅਨਸ਼ਿਪ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਵਿੱਚੋਂ 250 ਦੇ ਕਰੀਬ ਖਿਡਾਰੀਆਂ ਨੇ ਹਿੱਸਾ ਲਿਆ। ਇਸ ਚੈਂਪਅਨਸ਼ਿਪ ਵਿੱਚ ਅੰਡਰ-11, ਅੰਡਰ-14, ਅੰਡਰ-17 ਉਮਰ ਵਰਗ ਦੇ ਏਅਰ ਪਿਸਟਲ ਸ਼ੂਟਿੰਗ, ਓਪਨ ਸਾਈਟ ਏਅਰ ਰਾਈਫਲ ਸ਼ੂਟਿੰਗ ਅਤੇ ਪੀਪ ਸਾਈਟ ਏਅਰ ਰਾਈਫਲ ਸ਼ੂਟਿੰਗ ਦੇ ਮੁਕਾਬਲੇ ਹੋਏ। ਇਹਨਾਂ ਮੁਕਾਬਲਿਆਂ ਵਿੱਚ ਸਕੂਲ ਦੀ ਵਿਦਿਆਰਥਣ ਕੁਦਰਤਪ੍ਰੀਤ ਕੌਰ ਨੇ ਅੰਡਰ-11 ਉਮਰ ਵਰਗ ਦੇ ਪੀਪ ਸਾਈਟ ਏਅਰ ਰਾਈਫਲ ਸ਼ੂਟਿੰਗ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਿਲ ਕਰਦੇ ਹੋਏ ਟ੍ਰਾਫੀ ਅਤੇ ਨਕਦ ਇਨਾਮ ਜਿੱਤਿਆ ਅਤੇ ਅੰਡਰ-14 ਉਮਰ ਵਰਗ ਦੇ ਪੀਪ ਸਾਈਟ ਏਅਰ ਰਾਈਫਲ ਸ਼ੂਟਿੰਗ ਮੁਕਾਬਲੇ ਵਿੱਚ ਵੀ ਗੋਲਡ ਮੈਡਲ ਹਾਸਿਲ ਕੀਤਾ। ਅੰਡਰ-14 (ਲੜਕੀਆਂ) ਪੀਪ ਸਾਈਟ ਏਅਰ ਰਾਈਫਲ ਸ਼ੂਟਿੰਗ ਮੁਕਾਬਲੇ ਵਿੱਚ ਰਵਨੀਤ ਕੌਰ, ਜਸਮੀਤ ਕੌਰ ਅਤੇ ਹਰਗੁਣ ਕੌਰ ਨੇ ਟੀਮ ਗੋਲਡ ਮੈਡਲ ਹਾਸਿਲ ਕੀਤਾ। ਸਾਹਿਬ ਅਰਜੁਨ ਸਿੰਘ ਅਤੇ ਰੋਹਨਜੀਤ ਸਿੰਘ ਨੇ ਅੰਡਰ-14 (ਲੜਕੇ) ਪੀਪ ਸਾਈਟ ਏਅਰ ਰਾਈਫਲ ਸ਼ੂਟਿੰਗ ਮੁਕਾਬਲੇ ਵਿੱਚ ਗੋਲਡ ਮੈਡਲ ਹਾਸਿਲ ਕੀਤਾ। ਅੰਡਰ-14 (ਲੜਕੀਆਂ) ਏਅਰ ਪਿਸਟਲ ਸ਼ੂਟਿੰਗ ਮੁਕਾਬਲੇ ਵਿੱਚ ਜਪਜੀਜੋਤ ਬਰਾੜ ਨੇ ਵੀ ਗੋਲਡ ਮੈਡਲ ਹਾਸਿਲ ਕੀਤਾ। ਸਕੂਲ ਵਿੱਚ ਸਵੇਰ ਦੀ ਅਸੈਂਬਲੀ ਮੌਕੇ ਪ੍ਰਿੰਸੀਪਲ ਮੈਡਮ ਨੇ ਸਾਰੇ ਵਿਦਿਆਰਥੀਆਂ ਨੂੰ ਸਟੇਜ਼ ਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਅਤੇ ਉਹਨਾਂ ਦੀ ਇਸ ਉਪਲੱਬਧੀ ਤੇ ਖਿਡਾਰੀਆਂ ਅਤੇ ਉਹਨਾਂ ਦੇ ਕੋਚ ਹਰਜੀਤ ਸਿੰਘ ਨੂੰ ਵਧਾਈ ਦਿੱਤੀ। ਚੇਅਰਪਰਸਨ ਮੈਡਮ ਕਮਲ ਸੈਣੀ ਜੀ ਵੱਲੋਂ ਵੀ ਇਸ ਮੌਕੇ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਇਹ ਪ੍ਰਾਪਤੀ ਵਿਦਿਆਰਥੀਆਂ ਦੀ ਸਖਤ ਮਿਹਨਤ ਅਤੇ ਕੋਚ ਹਰਜੀਤ ਸਿੰਘ ਦੀ ਉੱਚ ਪੱਧਰੀ ਸਿਖਲਾਈ ਦਾ ਨਤੀਜਾ ਹੈ। ਉਹਨਾਂ ਕਿਹਾ ਕਿ ਸਕੂਲ ਵੱਲੋਂ ਅੰਤਰਰਾਸ਼ਟਰੀ ਪੱਧਰ ਦੀ ਪੂਰੀ ਤਰ੍ਹਾਂ ਕੰਪਿਉਟਰਾਈਜ਼ਡ ਸ਼ੂਟਿੰਗ ਰੇਂਜ ਵਿਦਿਆਰਥੀਆਂ ਦੀ ਪ੍ਰੈਕਟਿਸ ਲਈ ਬਣੀ ਹੋਈ ਹੈ ਜਿੱਥੇ ਟਾਰਗੇਟ ਤੇ ਸ਼ੂਟ ਕਰਨ ਮਗਰੋਂ ਰਿਜ਼ਲਟ ਲੈਪਟਾਪ ਸਕਰੀਨ ਤੇ ਆਉਂਦਾ ਹੈ। ਇਹਨਾਂ ਸੁਵਿਧਾਵਾਂ ਅਤੇ ਵਿਦਿਆਰਥੀਆਂ ਦੀ ਮਿਹਨਤ ਅਤੇ ਲਗਨ ਸਦਕਾ ਸਕੂਲ ਨੂੰ ਇਹ ਮਾਣ ਪ੍ਰਾਪਤ ਹੋਇਆ ਹੈ। ਚੇਅਰਪਰਸਨ ਮੈਡਮ ਵੱਲੋਂ ਵਿਦਿਆਰਥੀਆਂ ਨੂੰ ਸ਼ੁੱਭ ਇੱਛਾਵਾਂ ਦਿੰਦੇ ਹੋਏ ਕਿਹਾ ਗਿਆ ਅਸੀਂ ਆਸ ਕਰਦੇ ਹਾਂ ਕਿ ਅਗਲੀ ਵਾਰ ਹੋਰ ਵਿਦਿਆਰਥੀ ਵੀ ਇਹਨਾਂ ਵਿਦਿਆਰਥੀਆਂ ਤੋਂ ਪ੍ਰੇਰਨਾ ਲੈਂਦੇ ਹੋਏ ਹੋਰ ਵੀ ਉੱਚੀਆਂ ਮੱਲਾਂ ਮਾਰਨਗੇ।