ਬਲੂਮਿੰਗ ਬਡਜ਼ ਸਕੂਲ ਦੇ ਵਿਦਿਆਰਥੀ ਨੇ ਨੈਸਨਲ ਲੈਵਲ ਸ਼ੂਟਿੰਗ ਮੁਕਾਬਲੇ ਵਿੱਚ ਜਿੱਤਿਆ ਬ੍ਰਾਂਜ਼ ਮੈਡਲ
960 ਖਿਡਾਰੀਆਂ ਵਿੱਚੋਂ ਤੀਸਰਾ ਸਥਾਨ ਹਾਸਲ ਕਰਦਿਆਂ ਜਿੱਤਿਆ ਬ੍ਰਾਂਜ਼ ਮੈਡਲ – ਪ੍ਰਿੰਸੀਪਲ
ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਜੋ ਕਿ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਸ਼੍ਰੀਮਤੀ ਕਮਲ ਸੈਣੀ ਜੀ ਦੀ ਯੋਗ ਅਗੁਵਾਈ ਹੇਠ, ਖੇਡਾਂ, ਸਿੱਖਿਆ, ਸੱਭਿਆਚਾਰ ਅਤੇ ਕਲਾ ਦੇ ਖੇਤਰ ਵਿੱਚ ਹਰ ਰੋਜ਼ ਨਵੀਆਂ ਉਚਾਈਆਂ ਛੋਹ ਰਿਹਾ ਹੈ। ਇਸੇ ਲੜ੍ਹੀ ਨੂੰ ਅੱਗੇ ਵਧਾਉਂਦਿਆਂ ਸਕੂਲ ਦੇ ਅੱਠ੍ਹਵੀਂ ਕਲਾਸ ਵਿਦਿਆਰਥੀ ਕੁਲਰਾਜ ਸਿੰਘ ਨੇ ਨੈਸ਼ਨਲ ਪੱਧਰੀ ਸ਼ੂਟਿੰਗ ਮੁਕਾਬਲੇ ਵਿੱਚ ਮੈਡਲ ਹਾਸਿਲ ਕਰਕੇ ਸਕੂਲ, ਆਪਣੇ ਮਾਤਾ-ਪਿਤਾ ਅਤੇ ਆਪਣੇ ਮੋਗਾ ਜ਼ਿਲੇ ਦਾ ਮਾਣ ਵਧਾਇਆ ਹੈ। ਇਸ ਵਿਸ਼ੇ ਵਿੱਚ ਵਿਸਥਾਰ ਵਿੱਚ ਜਾਣਕਾਰੀ ਸਾਂਝੀ ਕਰਦਿਆਂ ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਦੱਸਿਆ ਕਿ ਪਿਛਲੇ ਦਿਨੀ ਦੀ ਇਮਰਾਲਡ ਹਾਈਟਸ ਇੰਟਰਨੈਸ਼ਨਲ ਸਕੂਲ, ਇੰਦੋਰ, ਮੱਧਪ੍ਰਦੇਸ਼ ਵਿੱਖੇ ਹੋਈ 68ਵੀ ਸਕੂਲ ਨੈਸ਼ਨਲ ਚੈਂਪਿਅਨਸ਼ਿਪ ਵਿੱਚ ਸਕੂਲ ਦੇ ਅੱਠ੍ਹਵੀ ਕਲਾਸ ਦੇ ਵਿਦਿਆਰਥੀ ਨੇ ਬ੍ਰੌਂਜ਼ ਮੈਡਲ ਹਾਸਿਲ ਕੀਤਾ। ਕੁਲਰਾਜ ਸਿੰਘ ਨੇ ਅੰਡਰ-17 ਦੀ ਓਪਨ ਸਾਈਟ ਰਾਈਫਲ ਸ਼ੂਟਿੰਗ ਚੈਂਪਿਅਨਸ਼ਿਪ ਵਿੱਚ ਸ਼ਿਰਕਤ ਕੀਤੀ ਸੀ। ਇਹ ਮੁਕਾਬਲੇ 25 ਦਿਸੰਬਰ ਤੋਂ 3 ਜਨਵਰੀ ਤੱਕ ਚੱਲੇ ਸਨ। ਇਹਨਾਂ ਮੁਕਾਬਲਿਆਂ ਵਿੱਚ ਸਾਰੇ ਭਾਰਤ ਦੇ 28 ਸੂਬਿਆਂ ਦੇ ਖਿਡਾਰੀਆਂ ਨੇ ਹਿੱਸਾ ਲਿਆ। ਇਸ ਤੋਂ ਇਲਾਵਾ ਹਰ ਸਿੱਖਿਆ ਬੋਰਡ ਦੀਆਂ ਟੀਮਾਂ ਵੀ ਇਸ ਮੁਕਾਬਲੇ ਵਿੱਚ ਸ਼ਿਰਕਤ ਕਰਨ ਲਈ ਪਹੁੰਚੀਆਂ। ਕੁਲ ਮਿਲਾ ਕੇ 3500 ਦੇ ਕਰੀਬ ਖਿਡਾਰੀਆਂ ਨੇ ਅੰਡਰ-17 ਉਮਰ ਵਰਗ ਦੇ ਵੱਖ-ਵੱਖ ਸ਼ੂਟੀਂਗ ਮੁਕਾਬਲਿਆਂ ਵਿੱਚ ਹਿੱਸਾ ਲਿਆ। ਅੰਡਰ-17 ਦੀ ਓਪਨ ਸਾਈਟ ਰਾਈਫਲ ਸ਼ੂਟਿੰਗ ਮੁਕਾਬਲੇ ਵਿੱਚ 960 ਖਿਡਾਰੀ ਸਨ। ਕੁਲਰਾਜ ਸਿੰਘ ਨੇ ਆਪਣੇ ਹੁਨਰ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 338 ਅੰਕ ਹਾਸਿਲ ਕਰਦੇ ਹੋਏ ਤੀਸਰਾ ਸਥਾਨ ਹਾਸਿਲ ਕੀਤਾ ਅਤੇ ਬ੍ਰੌਂਜ਼ ਮੈਡਲ ਜਿੱਤਿਆ। ਮੈਡਲ ਦੇ ਨਾਲ ਕੁਲਰਾਜ ਸਿੰਘ ਨੂੰ ਇੱਕ ਸਰਟੀਫਿਕੇਟ ਵੀ ਮਿਲਿਆ। ਸਕੂਲ ਵਿੱਚ ਸਵੇਰ ਦੀ ਅਸੈਂਬਲੀ ਮੌਕੇ ਪ੍ਰਿੰਸੀਪਲ ਮੈਡਮ ਨੇ ਕੁਲਰਾਜ ਸਿੰਘ ਨੂੰ ਸਟੇਜ਼ ਤੇ ਬੁਲਾ ਕੇ ਸਨਮਾਨਿਤ ਕੀਤਾ। ਚੇਅਰਪਰਸਨ ਸ਼੍ਰੀਮਤੀ ਕਮਲ ਸੈਣੀ ਜੀ ਨੇ ਕੁਲਰਾਜ ਸਿੰਘ ਦੀ ਇਸ ਪ੍ਰਾਪਤੀ ਉਸਨੂੰ ਅਤੇ ਕੋਚ ਹਰਜੀਤ ਸਿੰਘ ਨੂੰ ਵਧਾਈ ਦਿੱਤੀ। ਉਹਨਾਂ ਕੁਲਰਾਜ ਸਿੰਘ ਦੀ ਹੌਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਇਹ ਪ੍ਰਾਪਤੀ ਕੁਲਰਾਜ ਸਿੰਘ ਦੀ ਸਖਤ ਮਿਹਨਤ ਅਤੇ ਕੋਚ ਹਰਜੀਤ ਸਿੰਘ ਦੀ ਉੱਚ ਪੱਧਰੀ ਸਿਖਲਾਈ ਦਾ ਨਤੀਜਾ ਹੈ। ਜ਼ਿਕਰਯੋਗ ਹੈ ਕਿ ਸਕੂਲ ਵੱਲੋਂ ਅੰਤਰਰਾਸ਼ਟਰੀ ਪੱਧਰ ਦੀ ਪੂਰੀ ਤਰ੍ਹਾਂ ਕੰਪਿਉਟਰਾਈਜ਼ਡ ਸ਼ੂਟਿੰਗ ਰੇਂਜ ਵਿਦਿਆਰਥੀਆਂ ਦੀ ਪ੍ਰੈਕਟਿਸ ਲਈ ਬਣੀ ਹੋਈ ਹੈ ਜਿੱਥੇ ਟਾਰਗੇਟ ਤੇ ਸ਼ੂਟ ਕਰਨ ਮਗਰੋਂ ਰਿਜ਼ਲਟ ਲੈਪਟਾਪ ਸਕਰੀਨ ਤੇ ਆਉਂਦਾ ਹੈ। ਇਹਨਾਂ ਸੁਵਿਧਾਵਾਂ ਅਤੇ ਵਿਦਿਆਰਥੀਆਂ ਦੀ ਮਿਹਨਤ ਅਤੇ ਲਗਨ ਸਦਕਾ ਸਕੂਲ ਨੂੰ ਇਹ ਮਾਣ ਪ੍ਰਾਪਤ ਹੋਇਆ ਹੈ। ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਮੌਜੂਦ ਸਨ।