Latest News & Updates

ਬਲੂਮਿੰਗ ਬਡਜ਼ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲਾ ਪੱਧਰੀ ਟੇਬਲ-ਟੈਨਿਸ ਮੁਕਾਬਲਿਆਂ ਵਿੱਚ ਮਾਰੀਆਂ ਮੱਲਾਂ

ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਜੋ ਕਿ ਬੀ.ਬੀ.ਐੱਸ. ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਜੀ ਦੀ ਯੋਗ ਅਗੁਵਾਈ ਹੇਠ ਸਿੱਖਿਆ ਅਤੇ ਖੇਡਾਂ ਦੇ ਖੇਤਰ ਵਿੱਚ ਆਪਣੀ ਇੱਕ ਵੱਖਰੀ ਪਹਿਚਾਣ ਬਣਾ ਚੁੱਕਾ ਹੈ। ਅਕਸਰ ਹੀ ਬਲੂਮਿੰਗ ਬਡਜ਼ ਸਕੂਲ ਦੇ ਵਿਦਿਆਰਥੀ ਸਿੱਖਿਆ, ਖੇਡਾਂ ਜਾਂ ਸੱਭਿਆਚਾਰਕ ਮੁਕਾਬਲਿਆਂ ਵਿੱਚ ਸਕੂਲ਼ ਦਾ ਨਾਂ ਰੌਸ਼ਨ ਕਰਦੇ ਰਹਿੰਦੇ ਹਨ। ਇਸੇ ਲੜੀ ਦੇ ਤਹਿਤ ਪਿਛਲੇ ਦਿਨੀਂ ਮੋਗਾ ਵਿੱਖੇ ਏ.ਐੱਸ. ਅਕੈਡਮੀ ਦੁਆਰਾ ਕਰਵਾਏ ਗਏ ਜ਼ਿਲਾ ਪੱਧਰੀ ਟੇਬਲ-ਟੈਨਿਸ ਚੈਂਪਿਅਨਸ਼ਿਪ ਵਿੱਚ ਸਕੂਲ ਦੀਆਂ ਦੋ ਲੜਕੀਆਂ ਨੇ ਪਹਿਲਾ ਸਥਾਨ ਹਾਸਿਲ ਕੀਤਾ ਅਤੇ ਬਲੂਮਿੰਗ ਬਡਜ਼ ਸਕੂਲ ਦਾ ਪਰਚਮ ਲਹਰਾਇਆ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਕੂਲ਼ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਜੀ ਨੇ ਕੀਤਾ। ਇਸ ਬਾਰੇ ਵਿਸਥਾਰ ਵਿੱਚ ਜਾਣਕਾਰੀ ਸਾਂਝੀ ਕਰਦਿਆਂ ਉਹਨਾਂ ਦੱਸਿਆ ਕਿ ਮੋਗਾ ਦੀ ਏ.ਐੱਸ. ਅਕੈਡਮੀ ਦੁਆਰਾ ਪਿਛਲੇ ਦਿਨੀਂ ਮੋਗਾ ਵਿਖੇ ਜ਼ਿਲਾ ਪੱਧਰੀ ਟੇਬਲ-ਟੈਨਿਸ ਪ੍ਰਤੀਯੋਗਿਤਾ ਕਰਵਾਈ ਗਈ। ਜਿਸ ਵਿੱਚ ਮੋਗਾ ਜ਼ਿਲੇ ਦੇ ਕਈ ਸਕੂਲਾਂ ਅਤੇ ਅਕੈਡਮੀਆਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਪ੍ਰਤੀਯੋਗਿਤਾ ਵਿੱਚ ਅੰਡਰ-14 ਅਤੇ ਅੰਡਰ-17 ਉਮਰ ਵਰਗ ਦੇ ਮੁਕਾਬਲੇ ਕਰਵਾਏ ਗਏ। ਇਹਨਾਂ ਮੁਕਾਬਲਿਆਂ ਵਿੱਚ ਸਕੂਲ਼ ਦੀ ਛੇਵੀਂ ਕਲਾਸ ਦੀ ਵਿਦਿਆਰਥਨ ਹਿਮਾਂਸ਼ੀ ਨੇ ਅੰਡਰ-14 ਉਮਰ ਵਰਗ ਦੇ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਹਾਸਿਲ ਕੀਤਾ ਅਤੇ ਬਾਰ੍ਹਵੀਂ ਕਲਾਸ ਦੀ ਦਿਵਾਂਸ਼ੀ ਨੇ ਅੰਡਰ-17 ਉਮਰ ਵਰਗ ਦੇ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਹਾਸਿਲ ਕੀਤਾ। ਜਿਸ ਲਈ ਦੋਨਾਂ ਲੜਕੀਆਂ ਨੂੰ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਸਕੂਲ ਵਿੱਚ ਵੀ ਸਵੇਰ ਦੀ ਸਭਾ ਮੌਕੇ ਦੋਨਾਂ ਲੜਕੀਆਂ ਨੂੰ ਸਟੇਜ ਦੇ ਬੁਲਾ ਕੇ ਪ੍ਰਿੰਸੀਪਲ ਮੈਡਮ ਨੇ ਵਧਾਈ ਦਿੱਤੀ ਅਤੇ ਉਹਨਾਂ ਦੀ ਹੌਂਸਲਾ ਅਫਜਾਈ ਕੀਤੀ। ਚੇਅਰਪਰਸਨ ਮੈਡਮ ਕਮਲ ਸੈਣੀ ਜੀ ਨੇ ਵੀ ਦੋਨਾਂ ਲੜਕੀਆਂ ਨੂੰ ੳਹਨਾਂ ਦੀ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਬਾਕੀ ਵਿਦਿਆਰਥੀਆਂ ਨੂੰ ਵੀ ਇਹ ਸੁਨੇਹਾ ਦਿੱਤਾ ਕਿ ਮਿਹਨਤ ਅਤੇ ਲਗਨ ਨਾਲ ਇਨਸਾਨ ਕੋਈ ਵੀ ਮੁਕਾਮ ਹਾਸਿਲ ਕਰ ਸਕਦਾ ਹੈ। ਇਸ ਦੇ ਨਾਲ ਉਹਨਾਂ ਇਹ ਵੀ ਕਿਹਾ ਕਿ ਬਲੂਮਿੰਗ ਬਡਜ਼ ਸੰਸਥਾ ਆਪਣੇ ਵਿਦਿਆਰਥੀਆਂ ਨੂੰ ਹਰ ਇੱਕ ਸਹੂਲਤ ਮੁਹੱਇਆ ਕਰਵਾਉਣ ਲਈ ਵਚਨਬੱਧ ਹੈ ਜਿਸ ਨਾਲ ਸਕੂਲ ਦੇ ਵਿਦਿਆਰਥੀ ਆਪਣੀ ਮੰਨਪਸੰਦ ਖੇਡ ਵਿੱਚ ਆਪਣਾ ਭਵਿੱਖ ਬਣਾ ਸਕਣ। ਉਹਨਾਂ ਵੱਲੋਂ ਸਕੂਲ਼ ਦੇ ਟੇਬਲ-ਟੈਨਿਸ ਕੋਚ ਸ਼੍ਰੀ ਕੇ. ਪੀ. ਸ਼ਰਮਾ ਜੀ ਨੂੰ ਵੀ ਮੁਬਾਰਕਬਾਦ ਦਿੱਤੀ ਗਈ।