ਚੰਦਨਵਾਂ ਬਲੂਮਿੰਗ ਬੱਡਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਨਾਇਆ ਗਿਆ ਵਿਸ਼ਵ ਬਜ਼ੁਰਗ ਦਿਵਸ
ਵਿਦਿਆਰਥੀਆਂ ਦੇ ਦਾਦਾ ਦਾਦੀ ਅਤੇ ਨਾਨਾ ਨਾਨੀ ਲਈ ਸਕੂਲ ਕੈਂਪਸ ਵਿਖੇ ਵਿਸ਼ੇਸ਼ ਪ੍ਰੋਗਰਾਮ ਦਾ ਕੀਤਾ ਗਿਆ ਆਯੋਜਨ
ਜ਼ਿਲ੍ਹਾ ਮੋਗਾ ਦੀਆਂ ਮਾਣਮੱਤੀ,ਨਾਮਵਰ ਅਤੇ ਅਗਾਂਹਵਧੂ ਸਿੱਖਿਅਕ ਸੰਸਥਾਵਾਂ ਬੀ.ਬੀ.ਐਸ ਗਰੁੱਪ ਆਫ ਸਕੂਲਜ਼ ਜੋ ਕਿ ਗਰੁੱਪ ਚੇਅਰਮੈਨ ਡਾਕਟਰ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਗਰੁੱਪ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਸਰਪ੍ਰਸਤੀ ਹੇਂਠ ਚੱਲ ਰਹੀਆਂ ਹਨ ਦਾ ਹਿੱਸਾ ਬਲੂਮਿੰਗ ਬੱਡਜ਼ ਸੀਨੀਅਰ ਸੈਕੰਡਰੀ ਸਕੂਲ, ਪਿੰਡ-ਚੰਦਨਵਾਂ, ਤਹਿਸੀਲ-ਬਾਘਾਪੁਰਾਣਾ ਅਤੇ ਜ਼ਿਲ੍ਹਾ ਮੋਗਾ ਵਿਖੇ ਵਿਸ਼ਵ ਬਜ਼ੁਰਗ ਦਿਵਸ ਮਨਾਇਆ ਗਿਆ । ਇਸ ਦਿਨ ਸਕੂਲ ਕੈਂਪਸ ਵਿਖੇ ਵਿਦਿਆਰਥੀਆਂ ਦੇ ਨਾਨਾ-ਨਾਨੀ ਅਤੇ ਦਾਦਾ ਦਾਦੀ ਲਈ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ।ਵਿਦਿਆਰਥੀਆਂ ਵੱਲੋਂ ਆਪਣੇ ਦਾਦਾ-ਦਾਦੀ ਨੂੰ ਕਾਰਡ ਸੌਂਪੇ ਗਏ ।ਸਕੂਲ ਕੈਂਪਸ ਵਿਖੇ ਵਿਦਿਆਰਥੀਆਂ ਦੇ ਦਾਦਾ ਦਾਦੀ ਅਤੇ ਨਾਨਾ ਨਾਨੀ ਲਈ ਫਨ ਗੇਮਜ਼ ਦਾ ਆਯੋਜਨ ਕੀਤਾ ਗਿਆ।ਮੁੱਖ ਅਧਿਆਪਕਾ ਮੈਡਮ ਅੰਜਨਾ ਰਾਣੀ ਵੱਲੋਂ ਦੱਸਿਆ ਗਿਆ ਕਿ ਇਹ ਦਿਨ ਹਰ ਸਾਲ 1 ਅਕਤੂਬਰ ਨੂੰ ਮਨਾਇਆ ਜਾਂਦਾ ਹੈ ਅਤੇ ਇਸ ਦਿਨ ਨੂੰ ਮਨਾਉਣ ਦਾ ਮੁੱਖ ਮਕਸਦ ਆਪਣੇ ਸਮਾਜ ਵਿੱਚ ਬਜ਼ੁਰਗਾਂ ਦੀ ਮਹੱਤਤਾ ਅਤੇ ਉਹਨਾਂ ਦੁਆਰਾ ਕੀਤੇ ਕਾਰਜਾਂ ਦੀ ਸਰਾਹਨਾ ਕਰਨਾ ਹੈ ।ਬੀ.ਬੀ.ਐਸ ਸੰਸਥਾਵਾਂ ਦਾ ਮੁੱਖ ਮਕਸਦ ਇਹ ਹੈ ਕਿ ਵਿਦਿਆਰਥੀ ਪੜਾਈ ਦੇ ਨਾਲ ਨਾਲ ਆਪਣੇ ਮਾਪਿਆਂ ਅਤੇ ਬਜ਼ੁਰਗਾਂ ਦੀ ਇੱਜ਼ਤ ਕਰਨ ਅਤੇ ਉਹਨਾਂ ਦਾ ਆਸ਼ੀਰਵਾਦ ਲੈ ਕੇ ਆਪਣੀ ਜ਼ਿੰਦਗੀ ਵਿੱਚ ਕਾਮਯਾਬ ਹੋਣ ।