Latest News & Updates

ਚੰਦਨਵਾਂ ਬਲੂਮਿੰਗ ਬੱਡਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਨਾਨ ਬੋਰਡ ਜਮਾਤਾਂ ਦਾ ਹਾਈ ਅਤੇ ਸੀਨੀਅਰ ਵਿਭਾਗ ਦਾ ਨਤੀਜਾ ਕੀਤਾ ਗਿਆ ਘੋਸ਼ਿਤ

ਮਾਪਿਆਂ ਵੱਲੋਂ ਕੋਵਿਡ-19 ਮਹਾਂਮਾਰੀ ਦੇ ਔਖੇ ਸਮੇਂ ਦੌਰਾਨ ਸਹੀ ਤਰੀਕੇ ਨਾਲ ਆਨਲਾਈਨ ਲਾਈਵ ਕਲਾਸਾਂ ਚਲਾਉਣ ਲਈ ਸਕੂਲ ਮੈਨੇਜਮੈਂਟ ਦਾ ਕੀਤਾ ਧੰਨਵਾਦ

ਜ਼ਿਲ੍ਹਾ ਮੋਗਾ ਦੀਆਂ ਨਾਮਵਰ ਸਿੱਖਿਅਕ ਸੰਸਥਾਵਾਂ ਬਲੂਮਿੰਗ ਬੱਡਜ਼ ਗਰੁੱਪ ਆਫ ਸਕੂਲਜ਼ ਜੋ ਕਿ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਗਰੁੱਪ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਸਰਪ੍ਰਸਤੀ ਹੇਂਠ ਚੱਲ਼ ਰਹੀਆਂ ਹਨ ਦਾ ਹਿੱਸਾ ਬਲੂਮਿੰਗ ਬੱਡਜ਼ ਸੀਨੀਅਰ ਸੈਕੰਡਰੀ ਸਕੂਲ, ਪਿੰਡ-ਚੰਦਨਵਾਂ ਵਿਖੇ ਨਾਨ ਬੋਰਡ ਜਮਾਤਾਂ ਦਾ ਹਾਈ ਅਤੇ ਸੀਨੀਅਰ ਵਿਭਾਗ ਦਾ ਸੈਸ਼ਨ 2021-22 ਲਈ ਸਲਾਨਾ ਇਮਤਿਹਾਨਾਂ ਦਾ ਨਤੀਜਾ ਘੋਸ਼ਿਤ ਕੀਤਾ ਗਿਆ । ਇਸ ਮੌਕੇ ਵਿਦਿਆਰਥੀਆਂ ਦੇ ਮਾਪਿਆਂ ਨੇ ਸਕੂਲ ਕੈਂਪਸ ਵਿਖੇ ਆ ਕੇ ਆਪਣੇ ਬੱਚਿਆਂ ਦਾ ਨਤੀਜਾ ਚੈਕ ਕੀਤਾ ।ਅੱਜ ਸਕੂਲ ਵਿਖੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਸਲਾਨਾ ਰਿਪੋਰਟ ਸਾਂਝੀ ਕੀਤੀ ਗਈ ।ਘੋਸ਼ਿਤ ਕੀਤੇ ਗਏ ਨਤੀਜਿਆਂ ਵਿੱਚ ਛੇਵੀਂ ਜਮਾਤ ਦੀ ਸਨੇਹਾ ਦਾਸ ਨੇ 98.16 ਪ੍ਰਤੀਸ਼ਤ ਅੰਕ ਹਾਸਲ ਕਰਕੇ ਪਹਿਲਾ, ਗੁਰਮਨਜੋਤ ਕੌਰ ਨੇ 92.5 ਪ੍ਰਤੀਸ਼ਤ ਅੰਕ ਹਾਸਲ ਕਰਕੇ ਦੂਜਾ ਅਤੇ ਅਮਨਜੋਤ ਕੌਰ ਨੇ 91.83 ਪ੍ਰਤੀਸ਼ਤ ਅੰਕ ਹਾਸਲ ਕਰਕੇ ਤੀਜਾ ਸਥਾਨ ਹਾਸਲ ਕੀਤਾ । ਸੱਤਵੀਂ ਜਮਾਤ ਦੇ ਨਤੀਜਿਆਂ ਵਿੱਚ ਗੁਰਵੀਰ ਸਿੰਘ ਨੇ 90.66 ਪ੍ਰਤੀਸ਼ਤ ਅੰਕ ਹਾਸਲ ਕਰਕੇ ਪਹਿਲਾ ਸਥਾਨ ਹਾਸਲ ਕੀਤਾ, ਅਰਸ਼ਦੀਪ ਸਿੰਘ ਨੇ 88.5 ਪ੍ਰਤੀਸ਼ਤ ਅੰਕ ਹਾਸਲ ਕਰਕੇ ਦੂਜਾ ਸਥਾਨ ਹਾਸਲ ਕੀਤਾ ਅਤੇ ਮਨਪ੍ਰੀਤ ਕੌਰ ਨੇ 88 ਪ੍ਰਤੀਸ਼ਤ ਅੰਕ ਹਾਸਲ ਕਰਕੇ ਤੀਜਾ ਸਥਾਨ ਹਾਸਲ ਕੀਤਾ ।ਇਸੇ ਤਰ੍ਹਾਂ ਨੌਵੀਂ ਜਮਾਤ ਵਿੱਚ ਸੁੱਖਵੀਰ ਕੌਰ ਸਿੱਧੂ ਨੇ 94.28 ਪ੍ਰਤੀਸ਼ਤ ਅੰਕ ਹਾਸਲ ਕਰਕੇ ਪਹਿਲਾ, ਦਿਲਪ੍ਰੀਤ ਸਿੰਘ ਨੇ 93 ਪ੍ਰਤੀਸ਼ਤ ਅੰਕ ਹਾਸਲ ਕਰਕੇ ਦੂਜਾ ਅਤੇ ਗੁਰਜੋਤ ਕੌਰ ਨੇ 89.71 ਪ੍ਰਤੀਸ਼ਤ ਅੰਕ ਹਾਸਲ ਕਰਕੇ ਤੀਜਾ ਸਥਾਨ ਹਾਸਲ ਕੀਤਾ।ਗਿਆਰ੍ਹਵੀਂ ਜਮਾਤ ਹਿਊਮੈਨਟਿਸ ਸਟ੍ਰੀਮ ਸੁਮਨਪ੍ਰੀਤ ਕੌਰ ਨੇ 95.4% ਅੰਕ ਹਾਸਲ ਕਰਕੇ ਪਹਿਲਾ,ਹਰਮਨਦੀਪ ਕੌਰ ਨੇ 84.2 % ਅੰਕ ਹਾਸਲ ਕਰਕੇ ਦੂਜਾ ਅਤੇ ਅਮਨਦੀਪ ਕੌਰ ਨੇ 74.6 ਪ੍ਰਤੀਸ਼ਤ ਅੰਕ ਹਾਸਲ ਕਰਕੇ ਤੀਜਾ ਸਥਾਨ ਹਾਸਲ ਕੀਤਾ ।ਗਿਆਰ੍ਹਵੀਂ ਜਮਾਤ ਕਾਮਰਸ ਸਟ੍ਰੀਮ ਵਿੱਚ ਹਰਪ੍ਰੀਤ ਕੌਰ ਅਤੇ ਸਿਮਰਨਪ੍ਰੀਤ ਕੌਰ ਨੇ 97.2 ਪ੍ਰਤੀਸ਼ਤ ਅੰਕ ਹਾਸਲ ਕਰਕੇ ਪਹਿਲਾ ਸਥਾਨ ਹਾਸਲ ਕੀਤਾ,ਅਰਸ਼ਦੀਪ ਕੌਰ ਨੇ 96.4 ਪ੍ਰਤੀਸ਼ਤ ਅੰਕ ਹਾਸਲ ਕਰਕੇ ਦੂਜਾ ਸਥਾਨ ਹਾਸਲ ਕੀਤਾ ਅਤੇ ਵਿੰਕਲ ਸ਼ਰਮਾ ਨੇ 91.4 ਪ੍ਰਤੀਸ਼ਤ ਅੰਕ ਹਾਸਲ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ ।ਸਾਇੰਸ ਸਟ੍ਰੀਮ ਵਿੱਚ ਖੁਸ਼ਦੀਪ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ ।ਬੀ.ਬੀ.ਐਸ ਚੰਦਨਵਾਂ ਦੁਆਰਾ ਅਲੱਗ-ਅਲੱਗ ਫੇਜ਼ਾਂ ਵਿੱਚ ਨਤੀਜ਼ਾ ਇਸ ਲਈ ਘੋਸ਼ਿਤ ਕੀਤਾ ਗਿਆ ਤਾਂ ਕਿ ਸਕੂਲ ਵਿਖੇ ਮਾਪਿਆਂ ਦਾ ਇਕੱਠ ਨਾ ਹੋਵੇ ਅਤੇ ਕੋਵਿਡ-19 ਪ੍ਰੋਟੋਕੋਲ ਦੀ ਪਾਲਣਾ ਕੀਤੀ ਜਾ ਸਕੇ ।ਸਕੂਲ ਵਿਖੇ ਨਤੀਜਾ ਲੈਣ ਆਏ ਮਾਪਿਆਂ ਵੱਲੋਂ ਖਾਸ ਕਰਕੇ ਸਕੂਲ ਮੈਨੇਜਮੈਂਟ ਦਾ ਧੰਨਵਾਦ ਕੀਤਾ ਗਿਆ ਕਿ ਕੋਵਿਡ-19 ਮਹਾਂਮਾਰੀ ਕਰਕੇ ਸਕੂਲ ਬੰਦ ਰਹੇ ਅਤੇ ਵਿਦਿਆਰਥੀਆਂ ਦੀ ਪੜਾਈ ਦਾ ਨੁਕਸਾਨ ਨਾ ਹੋਵੇ ,ਬੀ.ਬੀ.ਐਸ ਚੰਦਨਵਾਂ ਵੱਲੋਂ ਆਨਲਾਈਨ ਲਾਈਵ ਕਲਾਸਾਂ ਸਹੀ ਢੰਗ ਨਾਲ ਚਲਾਈਆਂ ਗਈਆਂ । ਇਸ ਮੌਕੇ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ, ਚੇਅਰਪਰਸਨ ਮੈਡਮ ਕਮਲ ਸੈਣੀ ਅਤੇ ਮੁੱਖ ਅਧਿਆਪਕਾ ਮੈਡਮ ਅੰਜਨਾ ਰਾਣੀ ਵੱਲੋਂ ਸਾਂਝੇ ਤੌਰ ਤੇ ਵਿਦਿਆਰਥੀਆਂ ਨੂੰ ਅਗਲੀ ਜਮਾਤ ਵਿੱਚ ਪ੍ਰਮੋਟ ਹੋਣ ਤੇ ਵਧਾਈ ਦਿੱਤੀ ਅਤੇ ਕਿਹਾ ਕਿ ਇਹਨਾਂ ਸਾਰੀਆਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਕੂਲ ਦੇ ਸਲਾਨਾ ਸਮਾਗਮ ਦੌਰਾਨ ਟਰਾਫੀਆਂ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਜਾਵੇਗਾ ।