Latest News & Updates

ਚੰਦਨਵਾਂ ਬੀ.ਬੀ.ਐਸ ਵਿਖੇ ਬੜੀ ਧੂਮਧਾਮ ਨਾਲ ਮਨਾਇਆ ਗਿਆ 72ਵਾਂ ਗਣਤੰਤਰ ਦਿਵਸ

ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਦੁਆਰਾ ਨਿਭਾਈ ਗਈ ਕੌਮੀ ਝੰਡਾ ਫਹਿਰਾਉਣ ਦੀ ਰਸਮ

ਜ਼ਿਲ੍ਹਾ-ਮੋਗਾ ਦੀਆਂ ਨਾਮਵਰ ਸਿੱਖਿਅਕ ਸੰਸਥਾਵਾਂ ਬੀ.ਬੀ.ਐਸ ਗਰੁੱਪ ਆਫ ਸਕੂਲਜ਼ ਜੋ ਕਿ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ,ਗਰੁੱਪ ਚੇਅਰਪਰਸਨ ਮੈਡਮ ਕਮਲ ਸੈਣੀ ਅਤੇ ਮੈਨੇਜਮੈਂਟ ਮੈਂਬਰ ਮਿਸ ਨਿਤਾਸ਼ਾ ਸੈਣੀ ਦੀ ਯੋਗ ਸਰਪ੍ਰਸਤੀ ਹੇਂਠ ਚੱਲ਼ ਰਹੀਆਂ ਹਨ ਦਾ ਹਿੱਸਾ ਬਲੂਮਿੰਗ ਬੱਡਜ਼ ਸੀਨੀਅਰ ਸੈਕੰਡਰੀ ਸਕੂਲ, ਚੰਦਨਵਾਂ ਵਿਖੇ 72ਵਾਂ ਗਣਤੰਤਰ ਦਿਵਸ ,ਕੋਵਿਡ-19 ਮਹਾਂਮਾਰੀ ਨਾਲ ਸੰਬੰਧਤ ਨਿਯਮਾਂ ਅਤੇ ਪ੍ਰੋਟੋਕਲ ਦੀ ਪਾਲਨਾ ਕਰਦੇ ਹੋਏ ਬੜੀ ਧੂਮਧਾਮ ਨਾਲ ਮਨਾਇਆ ਗਿਆ । ਇਸ ਮੌਕੇ ਸਮੂਹ ਸਟਾਫ ਦੀ ਹਾਜ਼ਰੀ ਵਿੱਚ ਕੌਮੀ ਝੰਡਾ ਲਹਿਰਾਉਣ ਦੀ ਰਸਮ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਦੁਆਰਾ ਅਦਾ ਕਤਿੀ ਗਈ, ਸਕੂਲ ਫਲੈਗ ਲਹਿਰਾਉਣ ਦੀ ਰਸਮ ਗਰੁੱਪ ਚੇਅਰਪਰਸਨ ਮੈਡਮ ਕਮਲ ਸੈਣੀ ਦੁਆਰਾ ਅਦਾ ਕੀਤੀ ਗਈ ।ਇਸ ਮੌਕੇ ਸ਼੍ਰੀ ਸੰਜੀਵ ਕੁਮਾਰ ਸੈਣੀ ਦੁਆਰਾ ਵਿਦਿਆਰਥੀਆਂ ਨੁੰ ਸੰਬੋਧਤ ਕਰਦੇ ਹੋਏ ਦੱਸਿਆ ਗਿਆ ਕਿ 26 ਜਨਵਰੀ 1950 ਨੂੰ ਭਾਰਤ ਇੱਕ ਗਣਤੰਤਰਵਾਦੀ ਦੇਸ਼ ਬਣ ਗਿਆ ਸੀ ।ਸਾਰੀ ਜਨਤਾ ਇਸ ਸ਼ਕਤੀ ਨੂੰ ਪ੍ਰਾਪਤ ਕਰਕੇ ਦੇਸ਼ ਦੀ ਅਸਲੀ ਸ਼ਾਸਕ ਬਣ ਗਈ ।ਲੋਕਾਂ ਦੁਆਰਾ ਚੁਣੇ ਗਏ ਮੰਤਰੀ ਇਸ ਦੇਸ਼ ਦੀ ਕਿਸਤੀ ਦੇ ਮਲਾਹ ਬਣ ਗਏ ।ਮੈਡਮ ਕਮਲ ਸੈਣੀ ਦੁਆਰਾ ਦੱਸਿਆ ਗਿਆ ਕਿ ਇਹ ਦਿਨ ਹਰ ਸਾਲ ਸਾਨੂੰ ਆਪਣੇ ਕਰਤੱਵ ਦੀ ਯਾਦ ਕਰਵਾਉਂਦਾ ਹੈ ।ਇਸ ਮੌਕੇ ਕੋਵਿਡ-19 ਮਹਾਂਮਾਰੀ ਦੇ ਪ੍ਰੋਟੋਕਲ ਦੀ ਪਾਲਨਾ ਕਰਦੇ ਹੋਏ ਵਿਦਿਆਰਥੀਆਂ ਦੁਆਰਾ ਮਾਰਚ ਪਾਸਟ ਕੀਤਾ ਗਿਆ । ਸਕੂਲ ਦੀਆਂ ਅਧਿਆਪਕਾਵਾਂ ਵੀਰਪਾਲ ਕੌਰ,ਮਨਿੰਦਰ ਕੌਰ, ਦਲਜੀਤ ਕੌਰ,ਰਮਨਦੀਪ ਕੌਰ,ਕਿਰਨਦੀਪ ਕੌਰ,ਲਕਸ਼ਮਨਜੀਤ ਕੌਰ,ਹਰਪ੍ਰੀਤ ਕੌਰ ਦੁਆਰਾ ਭਾਰਤ ਦੀ ਏਕਤਾ ਨੂੰ ਦਰਸਾਉਂਦਾ ਨਾਟਕ ਪੇਸ਼ ਕੀਤਾ ਗਿਆ । ਸ਼੍ਰੀਮਤੀ ਬਲਜੀਤ ਕੌਰ ਅਤੇ ਮਿਸ ਜਯੋਤੀ ਦੁਆਰਾ ਸਟੇਜ ਸੰਭਾਲਣ ਦੀ ਭੂਮਿਕਾ ਬਖੂਬੀ ਨਿਭਾਈ ਗਈ । ਅੰਤ ਵਿੱਚ ਸਕੂਲ ਮੈਨੇਜਮੈਂਟ ਦੁਆਰਾ ਗਣਤੰਤਰ ਦਿਵਸ ਦੀ ਵਧਾਈ ਦਿੰਦੇ ਹੋਏ ਸਮੂਹ ਵਿਦਿਆਰਥੀਆਂ ਅਤੇ ਸਟਾਫ ਨੂੰ ਚਾਕਲੇਟ ਵੰਡੇ ਗਏ ਅਤੇ ਇਸ ਦਿਹਾੜੇ ਦੀ ਵਧਾਈ ਦਿੱਤੀ । ਮੁੱਖ ਅਧਿਆਪਕਾ ਮੈਡਮ ਅੰਜਨਾ ਰਾਣੀ ਦੁਆਰਾ ਇਸ ਦਿਹਾੜੇ ਤੇ ਸਮੂਹ ਸਟਾਫ ਦਾ ਧੰਨਵਾਦ ਕੀਤਾ ਗਿਆ ।