ਜ਼ਿਲ੍ਹਾ ਮੋਗਾ ਦੀਆਂ ਨਾਮਵਰ ਸਿੱਖਿਅਕ ਸੰਸਥਾਵਾਂ ਬੀ.ਬੀ.ਐਸ ਗਰੁੱਪ ਆਫ ਸਕੂਲਜ਼ ਜੋ ਕਿ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਗਰੁੱਪ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਸਰਪ੍ਰਸਤੀ ਹੇਂਠ ਚੱਲ ਰਹੀਆਂ ਹਨ ਦਾ ਹਿੱਸਾ ਬਲੂਮਿੰਗ ਬੱਡਜ਼ ਸੀਨੀਅਰ ਸੈਕੰਡਰੀ ਸਕੂਲ, ਚੰਦਨਵਾਂ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਦੇ ਹੁਕਮਾਂ ਅਤੇ ਐਸ.ਐਮ.ਓ ਡਰੋਲੀ ਭਾਈ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਦਿਆਰਥੀਆਂ ਦੀ ਦੂਜੀ ਡੋਸ ਵਾਸਤੇ ਕੋਵਿਡ-19 ਟੀਕਾਕਰਨ ਕੈਂਪ ਲਗਾਇਆ ਗਿਆ। ਇਸ ਮੌਕੇ ਪੀ.ਐਚ.ਸੀ ਚੰਦਨਵਾਂ ਵਿਖੇ ਤੈਨਾਤ ਐਫ.ਐਮ.ਓ ਡਾਕਟਰ ਅਰਸ਼ਿਕਾ ਅਤੇ ਉਹਨਾਂ ਦਾ ਸਟਾਫ ਮੌਜੂਦ ਸੀ । ਉਹਨਾਂ ਵੱਲੋਂ ਦੱਸਿਆ ਗਿਆ ਕਿ ਕੋਵਿਡ-19 ਮਹਾਂਮਾਰੀ ਤੋਂ ਬੱਚਣ ਲਈ ਇਹ ਟੀਕਾਕਰਨ ਬਹੁਤ ਜ਼ਰੂਰੀ ਹੈ। ਮੈਡਮ ਅਰਸ਼ਿਕਾ ਅਤੇ ਉਹਨਾਂ ਦੀ ਟੀਮ ਵੱਲੋਂ ਬੀ.ਬੀ.ਐਸ ਚੰਦਨਵਾਂ ਦੀ ਮੈਨੇਜਮੈਂਟ ਦਾ ਧੰਨਵਾਦ ਕੀਤਾ ਗਿਆ। ਸਕੂਲ ਪ੍ਰਿੰਸੀਪਲ ਮੈਡਮ ਅੰਜਨਾ ਰਾਣੀ ਨੇ ਸਿਹਤ ਵਿਭਾਗ ਦੀ ਟੀਮ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਇਸ ਦੌਰ ਵਿੱਚ ਬਲੂਮਿੰਗ ਬਡਜ਼ ਵਿਦਿਅਕ ਸੰਸਥਾਵਾਂ ਕਰੋਨਾ ਫਰੰਟਲਾਇਨ ਵਰਕਰਾਂ ਦੇ ਕਾਰਜਾਂ ਦੀ ਸ਼ਲਾਘਾ ਕਰਦੀ ਹੈ ਅਤੇ ਸਾਰਿਆਂ ਦੀ ਚੰਗੀ ਸਿਹਤ ਲਈ ਪ੍ਰਮਾਤਮਾ ਅੱਗੇ ਅਰਦਾਸ ਕਰਦੀ ਹੈ।