Latest News & Updates

ਚੰਦਨਵਾਂ ਬੀ.ਬੀ.ਐਸ ਵਿਖੇ ਕੋਵਿਡ-19 ਦੀਆਂ ਸਾਵਧਾਨੀਆਂ ਹੇਠ ਸ਼ੁਰੂ ਹੋਏ ਪੰਜਵੀਂ ਜਮਾਤ ਦੇ ਬੋਰਡ ਦੇ ਇਮਤਿਹਾਨ

ਜ਼ਿਲ੍ਹਾ ਮੋਗਾ ਦੀਆਂ ਨਾਮਵਰ ਸਿੱਖਿਅਕ ਸੰਸਥਾਵਾਂ ਬੀ.ਬੀ.ਐਸ ਗਰੁੱਪ ਆਫ ਸਕੂਲਜ਼ ਜੋ ਕਿ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ,ਚੇਅਰਪਰਸਨ ਮੈਡਮ ਕਮਲ ਸੈਣੀ,ਮੈਨੇਜਮੈਂਟ ਮੈਂਬਰ ਮਿਸ ਨਿਤਾਸ਼ਾ ਸੈਣੀ ਅਤੇ ਮਿਸ ਨੇਹਾ ਸੈਣੀ ਦੀ ਯੋਗ ਸਰਪ੍ਰਸਤੀ ਹੇਂਠ ਚੱਲ ਰਹੀਆਂ ਹਨ ਦਾ ਹਿੱਸਾ ਚੰਦਨਵਾਂ ਬਲੂਮਿੰਗ ਬੱਡਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਕੋਵਿਡ-19 ਪ੍ਰੋਟੋਕਾਲ ਦੀ ਪਾਲਨਾ ਕਰਦੇ ਹੋਏ ਪੰਜਾਬ ਸਕੂਲ ਸਿੱਖਿਆ ਬੋਰਡ,ਮੋਹਾਲੀ ਦੀਆਂ ਪੰਜਵੀਂ ਜਮਾਤ ਦੀਆਂ ਬੋਰਡ ਦੀਆਂ ਪ੍ਰੀਖਿਆਵਾਂ ਸ਼ੁਰੂ ਹੋਈਆਂ । ਸ਼੍ਰੀ ਸੰਜੀਵ ਕੁਮਾਰ ਸੈਣੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਮਾਨਯੋਗ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਬੀ.ਬੀ.ਐਸ ਚੰਦਨਵਾਂ ਵਿਖੇ ਵਿਦਿਆਰਥੀਆਂ ਨੂੰ ਸਿਰਫ ਆਫਲਾਈਨ ਪ੍ਰੀਖਿਆਵਾਂ ਲਈ ਬੁਲਾਇਆ ਜਾ ਰਿਹਾ ਹੈ ।ਵਿਦਿਆਰਥੀਆਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ,ਸਾਰੇ ਵਿਦਿਆਰਥੀਆਂ ਦਾ ਥਰਮਲ ਸਕੈਨਰ ਨਾਲ ਤਾਪਮਾਨ ਚੈਕ ਕੀਤਾ ਜਾਂਦਾ ਹੈ, ਸਕੂਲ ਕੈਂਪਸ ਵਿਖੇ ਜਗ੍ਹਾ-ਜਗ੍ਹਾ ਆਟੋਮੈਟਿਕ ਸੈਨੇਟਾਈਜ਼ਰ ਡਿਸਪੈਂਸਰ ਲਗਾਏ ਗਏ ਹਨ ।ਸਾਰੇ ਵਿਦਿਆਰਥੀਆਂ ਲਈ ਮੂੰਹ ਨੂੰ ਮਾਸਕ ਨਾਲ ਢੱਕਣਾ ਲਾਜ਼ਮੀ ਹੈ ।ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਵੱਲੋਂ ਜਾਰੀ ਹਦਾਇਤਾਂ ਮੁਤਾਬਕ ਅਤੇ ਪੂਰੀਆਂ ਸਾਵਧਾਨੀਆਂ ਵਰਤਦੇ ਹੋਏ ਪੰਜਵੀਂ ਜਮਾਤ ਦੀਆਂ ਬੋਰਡ ਦੀਆਂ ਪ੍ਰੀਖਿਆਵਾਂ ਹੋ ਰਹੀਆਂ ਹਨ । ਇਸ ਮੌਕੇ ਕਲੱਸਟਰ ਹੈਡ ਸ.ਪ੍ਰ.ਸ ਚੰਦਨਵਾਂ ਸ਼੍ਰੀ ਹਰਿੰਦਰ ਸਿੰਘ ਬਰਾੜ ਵੱਲੋਂ ਬੀ.ਬੀ.ਐਸ ਚੰਦਨਵਾਂ ਵਿਖੇ ਕੀਤੇ ਗਏ ਪ੍ਰਬੰਧਾਂ ਪ੍ਰਤੀ ਆਪਣੀ ਸੰਤੁਸ਼ਟੀ ਜ਼ਾਹਿਰ ਕੀਤੀ ।ਇਹਨਾਂ ਇਮਤਿਹਾਨਾਂ ਵਿੱਚ ਨਿਗਰਾਨ ਦੀ ਡਿਊਟੀ ਸ਼੍ਰੀ ਹਰਵਰਿੰਦਰ ਕੁਮਾਰ ਸ.ਪ੍ਰ.ਸ ਚੰਦਨਵਾਂ ਵੱਲੋਂ ਦਿੱਤੀ ਜਾ ਰਹੀ ਹੈ।