ਚੰਦਨਵਾਂ ਬਲੂਮਿੰਗ ਬੱਡਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਨਾਇਆ ਗਿਆ ਰੱਖੜੀ ਦਾ ਤਿਉਹਾਰ
ਵਿਦਿਆਰਥੀਆਂ ਦੇ ਰਾਖੀ ਮੇਕਿੰਗ ਮੁਕਾਬਲੇ ਕਰਵਾਏ ਗਏ
ਜ਼ਿਲ੍ਹਾ ਮੋਗਾ ਦੀਆਂ ਨਾਮਵਰ,ਅਗਾਂਹਵਧੂ ਅਤੇ ਮਾਣਮੱਤੀ ਸਿੱਖਿਅਕ ਸੰਸਥਾਵਾਂ ਬੀ.ਬੀ.ਐਸ ਗਰੁੱਪ ਆਫ ਸਕੂਲਜ਼ ਜੋ ਕਿ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਗਰੁੱਪ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਸਰਪ੍ਰਸਤੀ ਹੇਂਠ ਚੱਲ ਰਹੀਆਂ ਹਨ ਦਾ ਹਿੱਸਾ ਬਲੂਮਿੰਗ ਬਡਜ਼ ਸੀਨੀਅਰ ਸੈਕੰਡਰੀ ਸਕੂਲ,ਚੰਦਨਵਾਂ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ ਗਿਆ । ਇਸ ਮੌਕੇ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ। ਵਿਦਿਆਰਥੀਆਂ ਵੱਲੋਂ ਇਸ ਦਿਨ ਨਾਲ ਸੰਬੰਧਤ ਬਹੁਤ ਸੋਹਣੇ ਚਾਰਟ ਬਣਾਏ ਗਏ। ਇਸ ਦਿਨ ਵਿਦਿਆਰਥੀਆਂ ਦਾ ਰੱਖੜੀ ਮੇਕਿੰਗ ਦਾ ਮੁਕਾਬਲਾ ਕਰਵਾਇਆ ਗਿਆ। ਇਸ ਮੌਕੇ ਬਿਵਦਿਆਰਥਣਾਂ ਤਰਨਪ੍ਰੀਤ ਕੌਰ ਅਤੇ ਮਹਿਕਪ੍ਰੀਤ ਕੌਰ ਦੁਆਰਾ ਰੱਖੜੀ ਦੇ ਤਿਉਹਾਰ ਨਾਲ ਸੰਬੰਧਤ ਗੀਤ ਗਾਇਆ ਗਿਆ ਅਤੇ ਵਿਿਦਆਰਥਣ ਜਸਮਨਦੀਪ ਦੁਆਰਾ ਸਪੀਚ ਦਿੱਤੀ ਗਈ। ਮੁੱਖ ਅਧਿਆਪਕਾ ਮੈਡਮ ਅੰਜਨਾ ਰਾਣੀ ਦੁਆਰਾ ਦੱਸਿਆ ਗਿਆ ਕਿ ਇਹ ਤਿਉਹਾਰ ਭੈਣ ਅਤੇ ਭਰਾ ਦੇ ਪਿਆਰ ਦਾ ਪ੍ਰਤੀਕ ਹੈ , ਇਸ ਦਿਨ ਭੈਣਾਂ ਆਪਣੇ ਭਰਾ ਦੇ ਗੁੱਟ ਤੇ ਰੱਖੜੀ ਬੰਨਦੀਆਂ ਹਨ ਅਤੇ ਭਰਾ ਉਹਨਾਂ ਨੂੰ ਤੋਹਫੇ ਦਿੰਦੇ ਹਨ ਅਤੇ ਉਹਨਾਂ ਦੀ ਰੱਖਿਆ ਕਰਨ ਦਾ ਸੰਕਲਪ ਲੈਂਦੇ ਹਨ। ਉਹਨਾਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਰੱਖੜੀ ਕੰਪੀਟੀਸ਼ਨ ਵਿੱਚ ਅੱਵਲ ਰਹਿਣ ਵਾਲੇ ਵਿਿਦਆਰਥੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ।