Latest News & Updates

ਚੰਦਨਵਾਂ ਬਲੂਮਿੰਗ ਬੱਡਜ਼ ਸੀਨੀਅਰ ਸੈਕੰਡਰੀ ਸਕੂਲ ਦੀ ਐਥਲੈਟਿਕਸ ਟੀਮ(ਲੜਕੀਆਂ) ਨੇ ਜ਼ੋਨਲ ਟੀਮ ਵਿੱਚ ਕੀਤਾ ਬਹੁਤ ਹੀ ਸ਼ਾਨਦਾਰ ਪ੍ਰਦਰਸ਼ਨ

ਵਿਦਿਆਰਥੀਆਂ ਵੱਲੋਂ ਜਿੱਤੇ ਗਏ ਕੁੱਲ 27 ਮੈਡਲ

ਜ਼ਿਲ੍ਹਾ ਮੋਗਾ ਦੀਆਂ ਨਾਮਵਰ ਵਿੱਦਿਅਕ ਸੰਸਥਾਵਾਂ ਬੀ.ਬੀ.ਐਸ ਗਰੁੱਪ ਆਫ ਸਕੂਲਜ਼ ਜੋ ਕਿ ਗਰੁੱਪ ਚੇਅਰਮੈਨ ਡਾਕਟਰ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਸਰਪ੍ਰਸਤੀ ਹੇਂਠ ਚੱਲ ਰਹੀਆਂ ਹਨ ਦਾ ਹਿੱਸਾ ਬਲੂਮਿੰਗ ਬੱਡਜ਼ ਸੀਨੀਅਰ ਸੈਕੰਡਰੀ ਸਕੂਲ ,ਪਿੰਡ-ਚੰਦਨਵਾਂ, ਤਹਿਸੀਲ-ਬਾਘਾਪੁਰਾਣਾ ਅਤੇ ਜ਼ਿਲ੍ਹਾ-ਮੋਗਾ ਵਿਖੇ ਐਥਲੈਟਿਕਸ ਟੀਮ(ਲੜਕੀਆਂ) ਨੇ ਜ਼ੋਨਲ ਮੀਟ ਵਿੱਚ ਬਹੁਤ ਹੀ ਸ਼ਾਨਦਾਰ ਪ੍ਰਦਰਸ਼ਨ ਕੀਤਾ ।ਇਸ ਮੌਕੇ ਗਲਬਾਤ ਕਰਦੇ ਹੋਏ ਮੁੱਖ ਅਧਿਆਪਕਾ ਮੈਡਮ ਅੰਜਨਾ ਰਾਣੀ ਦੁਆਰਾ ਦੱਸਿਆ ਗਿਆ ਕਿ ਗਰੁੱਪ ਚੇਅਰਮੈਨ ਡਾਕਟਰ ਸ਼੍ਰੀ ਸੰਜੀਵ ਕੁਮਾਰ ਸੈਣੀ ਦੁਆਰਾ ਬੀ.ਬੀ.ਐਸ ਸੰਸਥਾਵਾਂ ਵਿੱਚ ਬਹੁਤ ਹੀ ਵਧੀਆ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਜਿਸ ਨਾਲ ਬੀ.ਬੀ.ਐਸ ਸੰਸਥਾਵਾਂ ਦੇ ਵਿਦਿਆਰਥੀ ਪੜਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਮੱਲਾਂ ਮਾਰ ਕੇ ਆਪਣੇ ਸਕੂਲ ਅਤੇ ਮਾਪਿਆਂ ਦਾ ਨਾਂ ਰੋਸ਼ਨ ਕਰ ਰਹੇ ਹਨ । ਉਹਨਾਂ ਵੱਲੋਂ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ ਕਿ ਮਹਿਕਪ੍ਰੀਤ ਕੌਰ (10+2) ਨੇ ਹਰਡਲ ਰੇਸ ਵਿੱਚ ਪਹਿਲਾ ਸਥਾਨ ਹਾਸਲ ਕੀਤਾ । ਕੋਮਲਪ੍ਰੀਤ ਕੌਰ(10+2) ਨੇ 5000 ਮੀਟਰ ਰੇਸ ਵਿੱਚ ਪਹਿਲਾ ਸਥਾਨ ਹਾਸਲ ਕੀਤਾ ।100 ਮੀਟਰ ਰਿਲੇ ਰੇਸ ਵਿੱਚ ਕੋਮਲਪ੍ਰੀਤ ਕੌਰ(10+2),ਸੰਦੀਪ ਕੌਰ(10+2) , ਜਸ਼ਨਦੀਪ ਕੌਰ ਅਤੇ ਕੋਮਲਪ੍ਰੀਤ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ ।1500 ਮੀਟਰ ਰੇਸ ਵਿੱਚ ਪਰੀ ਕਟਾਰੀਆ (10+1) ਨੇ ਦੂਜਾ ਸਥਾਨ ਹਾਸਲ ਕੀਤਾ ।ਰਿਲੇ ਰੇਸ 400 ਮੀਟਰ ਵਿੱਚ ਪਰੀ ਕਟਾਰੀਆ , ਪ੍ਰਭਜੋਤ ਕੌਰ,ਸੁਲੇਖਾ ਦਾਸ ਅਤੇ ਮਮਤਾਪ੍ਰੀਤ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ । ਕੋਮਲਪ੍ਰੀਤ ਕੌਰ(10+2) ਨੇ 100 ਮੀਟਰ ਰੇਸ ਵਿੱਚ ਤੀਜਾ ਸਥਾਨ ਹਾਸਲ ਕੀਤਾ ।ਮਮਤਾਪ੍ਰੀਤ ਨੇ 800 ਮੀਟਰ ਰੇਸ ਵਿੱਚ ਤੀਜਾ ਸਥਾਨ ਹਾਸਲ ਕੀਤਾ ।ਜਸ਼ਨਦੀਪ ਕੌਰ ਨੇ 5000 ਮੀਟਰ ਰੇਸ ਵਿੱਚ ਦੂਜਾ ਸਥਾਨ ਹਾਸਲ ਕੀਤਾ ।ਅੰਡਰ-14 600 ਮੀਟਰ ਰੇਸ ਵਿੱਚ ਆਂਚਲ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ ।ਸ਼ਾਟਪੁਟ ਵਿੱਚ ਸਹਿਜਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ ।80 ਮੀਟਰ ਹਰਡਲ ਰੇਸ ਵਿੱਚ ਸ਼ਹਿਨਾਜ਼ ਨੇ ਦੂਜਾ ਸਥਾਨ ਹਾਸਲ ਕੀਤਾ ।ਅੰਡਰ-17 ਟ੍ਰਿਪਲ ਜੰਪ ਵਿੱਚ ਈਮਾਨਤਪ੍ਰੀਤ ਕੌਰ ਨੇ ਪਹਿਲਾ ਸਥਾਨ ਅਤੇ ਹਰਡਲ ਰੇਸ ਵਿੱਚ ਦੂਜਾ ਸਥਾਨ ਹਾਸਲ ਕੀਤਾ । 400 ਮੀਟਰ ਰਿਲੇ ਰੇਸ ਵਿੱਚ ਨੂਰ ਕਟਾਰੀਆ, ਮਨਦੀਪ ਕੌਰ, ਮਨਮੀਤ ਕੌਰ ਅਤੇ ਕਸਮਜੋਤ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ ।3000 ਮੀਟਰ ਰੇਸ ਵਿੱਚ ਰਾਜਵੀਰ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ ਅਤੇ ਪਵਨਵੀਰ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ ।ਕਸਮਜੋਤ ਕੌਰ ਨੇ 1500 ਮੀਟਰ ਰੇਸ ਵਿੱਚ ਤੀਜਾ ਸਥਾਨ ਹਾਸਲ ਕੀਤਾ । ਹੁਸਨਦੀਪ ਕੌਰ ਨੇ ਟ੍ਰਿਪਲ ਜੰਪ ਵਿੱਚ ਤੀਜਾ ਸਥਾਨ ਹਾਸਲ ਕੀਤਾ ।ਇਸ ਮੌਕੇ ਸਕੂਲ ਮੁੱਖ ਅਧਿਆਪਕਾ ਵੱਲੋਂ ਸਮੂਹ ਜੇਤੂ ਰਹੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਗਈ । ਇਸ ਮੌਕੇ ਸਪੋਰਟਸ ਇੰਚਾਰਜ ਮੈਡਮ ਜਸਵੀਰ ਕੌਰ ਜੈਮਲਵਾਲਾ ਅਤੇ ਮਨਦੀਪ ਕੌਰ ਬਰਾੜ ਚੰਦਪੁਰਾਨਾ ਨੂੰ ਵਧਾਈ ਦਿੱਤੀ ਗਈ ਅਤੇ ਜੇਤੂ ਰਹੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ ।