Latest News & Updates

ਚੰਦਨਵਾਂ ਬਲੂਮਿੰਗ ਬੱਡਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਦੁਸ਼ਹਿਰੇ ਦੀ ਮਹੱਤਤਾ ਬਾਰੇ ਦੱਸਿਆ ਗਿਆ

ਜ਼ਿਲ੍ਹਾ ਮੋਗਾ ਦੀਆਂ ਨਾਮਵਰ ਵਿੱਦਿਅਕ ਸੰਸਥਾਵਾਂ ਬੀ.ਬੀ.ਐਸ ਗਰੁੱਪ ਆਫ ਸਕੂਲਜ਼ ਜੋ ਕਿ ਗਰੁੱਪ ਚੇਅਰਮੈਨ ਡਾਕਟਰ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਸਰਪ੍ਰਸਤੀ ਹੇਂਠ ਚੱਲ ਰਹੀਆਂ ਹਨ ਦਾ ਹਿੱਸਾ ਬਲੂਮਿੰਗ ਬੱਡਜ਼ ਸੀਨੀਅਰ ਸੈਕੰਡਰੀ ਸਕੂਲ,ਚੰਦਨਵਾਂ(ਮੋਗਾ) ਵਿਖੇ ਦੁਸ਼ਹਿਰ ਤਿਉਹਾਰੇ ਦੀ ਮਹੱਤਤਾ ਬਾਰੇ ਦੱਸਿਆ ਗਿਆ ।ਇਸ ਮੌਕੇ ਸਕੂਲ ਕੈਂਪਸ ਵਿਖੇ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ । ਸਕੂਲ ਦੇ ਵਿਦਿਆਰਥੀਆਂ ਵੱਲੋਂ ਇਸ ਦਿਨ ਨਾਲ ਸੰਬੰਧਤ ਬਹੁਤ ਹੀ ਸੁੰਦਰ ਚਾਰਟ ਬਣਾਏ ਗਏ ।ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਤ ਕਰਦੇ ਹੋਏ ਮੈਡਮ ਬਲਜੀਤ ਕੌਰ ਵੱਲੋਂ ਦੱਸਿਆ ਗਿਆ ਕਿ ਦੁਸ਼ਹਿਰਾ ਸ਼ਬਦ ਦਾ ਅਰਥ ਹੈ ਦੱਸ ਸਿਰਾਂ ਨੂੰ ਹਰਨ ਵਾਲਾ ਇਹ ਤਿਉਹਾਰ ਅੱਸੂ ਮਹੀਨੇ ਦੇ ਸ਼ੁਕਲ ਪੱਖ ਦੀ ਦੱਸਵੀਂ ਨੂੰ ਮਨਾਇਆ ਜਾਂਦਾ ਹੈ । ਇਸੇ ਲਈ ਇਸ ਨੂੰ ਵਿਜੈ ਦਸ਼ਮੀ ਵੀ ਕਹਿੰਦੇ ਹਨ । ਮੁੱਖ ਤੌਰ ਤੇ ਇਹ ਤਿਉਹਾਰ ਦਾ ਸੰਬੰਧ ਰਾਵਣ ਉੱਤੇ ਸ਼੍ਰੀ ਰਾਮ ਭਗਵਾਨ ਦੀ ਜਿੱਤ ਦਾ ਹੈ ।ਰਾਵਣ ਬਹੁਤ ਵੱਡਾ ਵਿਦਵਾਨ ਸੀ ।ਉਹ ਛੇ ਸ਼ਾਸਤਰਾਂ ਅਤੇ ਚਾਰ ਵੇਦਾਂ ਦਾ ਜਾਣੂੰ ਸੀ । ਗਿਆਨ ਅਤੇ ਸ਼ਕਤੀ ਦੇ ਅਭਿਮਾਨ ਵਿੱਚ ਉਹ ਗਿਆਨੀਆਂ ਨੂੰ ਤੰਗ ਕਰਦਾ ਹੁੰਦਾ ਸੀ ।ਵਿਦਵਾਨ ਹੁੰਦੇ ਵੀ ਉਸ ਨੇ ਸੀਤਾ ਮਾਤਾ ਨੂੰ ਚੁਰਾਇਆ । ਪਰ ਇਸਤਰੀ ਹਰਨ ਦੇ ਇਸ ਦੋਸ਼ ਨੇ ਰਾਵਣ ਦੀ ਲੰਕਾ ਜਲਾ ਦਿੱਤੀ ਅਤੇ ਆਪਣੇ ਅਨੇਕਾਂ ਸੰਬੰਧੀਆਂ ਨਾਲ ਉਹ ਮਾਰਿਆ ਗਿਆ । ਰਾਵਣ ਨੂੰ ਮਾਰ ਕੇ ਭਗਵਾਨ ਸ਼੍ਰੀ ਰਾਮ ਚੰਦਰ ਜੀ ਨੇ ਅਧਰਮ,ਅਗਿਆਨ ਅਤੇ ਝੂਠ ਉੱਤੇ ਧਰਮ,ਗਿਆਨ ਅਤੇ ਸੱਚ ਦੀ ਜਿੱਤ ਕਰਾਈ । ਇਸੇ ਸੰਬੰਧ ਹਰ ਸਾਲ ਇਹ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ ।ਇਸ ਮੌਕੇ ਮੈਡਮ ਅੰਜਨਾ ਰਾਣੀ ਵੱਲੋਂ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਇਸ ਪਵਿੱਤਰ ਦਿਹਾੜੇ ਦੀ ਵਧਾਈ ਦਿੱਤੀ ਗਈ ।