ਚੰਦਨਵਾਂ ਬਲੂਮਿੰਗ ਬੱਡਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਨਾਇਆ ਗਿਆ ਦੁਸ਼ਹਿਰੇ ਦਾ ਤਿਉਹਾਰ
ਜ਼ਿਲ੍ਹਾ ਮੋਗਾ ਦੀਆਂ ਨਾਮਵਰ ਵਿੱਦਿਅਕ ਸੰਸਥਾਵਾਂ ਬੀ.ਬੀ.ਐਸ ਗਰੁੱਪ ਆਫ ਸਕੂਲਜ਼ ਜੋ ਕਿ ਗਰੁੱਪ ਚੇਅਰਮੈਨ ਡਾਕਟਰ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਸਰਪ੍ਰਸਤੀ ਹੇਂਠ ਚੱਲ ਰਹੀਆਂ ਹਨ ਦਾ ਹਿੱਸਾ ਬਲੂਮਿੰਗ ਬੱਡਜ਼ ਸੀਨੀਅਰ ਸੈਕੰਡਰੀ ਸਕੂਲ, ਪਿੰਡ-ਚੰਦਨਵਾਂ, ਤਹਿਸੀਲ-ਬਾਘਾਪੁਰਾਣਾ ਅਤੇ ਜ਼ਿਲ੍ਹਾ-ਮੋਗਾ ਵਿਖੇ ਦੁਸ਼ਹਿਰੇ ਦਾ ਤਿਉਹਾਰ ਬੜੀ ਧੁਮ ਧਾਮ ਨਾਲ ਮਨਾਇਆ ਗਿਆ । ਇਸ ਮੌਕੇ ਸਕੂਲ ਕੈਂਪਸ ਵਿਖੇ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ । ਸਕੂਲ ਵਿਦਿਆਰਥੀਆਂ ਦੁਆਰਾ ਇਸ ਦਿਨ ਨਾਲ ਸੰਬੰਧਤ ਬਹੁਤ ਸੁੰਦਰ ਚਾਰਟ ਬਣਾਏ ਗਏ । ਇਸ ਮੌਕੇ ਗਲਬਾਤ ਕਰਦੇ ਹੋਏ ਮੁੱਖ ਅਧਿਆਪਕਾ ਮੈਡਮ ਅੰਜਨਾ ਰਾਣੀ ਵੱਲੋਂ ਦੱਸਿਆ ਗਿਆ ਕਿ ਦੁਸ਼ਹਿਰਾ ਹਿੰਦੂਆਂ ਦਾ ਇੱਕ ਪ੍ਰਮੁੱਖ ਤਿਉਹਾਰ ਹੈ ।ਅੱਸੂ ਮਹੀਨੇ ਦੇ ਸ਼ੁਕਲ ਪੱਖ ਦੀ ਦਸਮੀ ਤਿਥੀ ਨੂੰ ਇਸ ਦਾ ਆਯੋਜਨ ਹੁੰਦਾ ਹੈ ।ਭਗਵਾਨ ਰਾਮ ਨੇ ਇਸ ਦਿਨ ਰਾਵਣ ਦਾ ਵਧ ਕੀਤਾ ਸੀ ।ਇਸਨੂੰ ਬੁਰਾਈ ਦੇ ਉੱਤੇ ਸੱਚਾਈ ਦੀ ਵਿਜੈ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ ।ਇਸ ਲਈ ਇਸ ਦਸਮੀ ਨੂੰ ਵਿਜੈਦਸਮੀ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ । ਦੁਸ਼ਹਿਰਾ ਸਾਲ ਦੀਆਂ ਤਿੰਨ ਅਤਿਅੰਤ ਸ਼ੁੱਭ ਤਿਥੀਆਂ ਵਿੱਚੋਂ ਇੱਕ ਹੈ, ਹੋਰ ਦੋ ਹਨ ਚੇਤ ਸ਼ੁਕਲ ਦੀ, ਅਤੇ ਕੱਤਕ ਸ਼ੁਕਲ ਦੀ ਇਕਮ । ਇਸ ਦਿਨ ਲੋਕ ਨਵਾਂ ਕਾਰਜ ਸ਼ੁਰੂ ਕਰਦੇ ਹਨ,ਸ਼ਸਤਰ ਪੂਜਾ ਦਿੱਤੀ ਜਾਂਦੀ ਹੈ । ਪ੍ਰਾਚੀਨ ਕਾਲ ਵਿੱਚ ਰਾਜਾ ਲੋਕ ਇਸ ਦਿਨ ਵਿਜੈ ਦੀ ਅਰਦਾਸ ਕਰਕੇ ਰਣ-ਯਾਤਰਾ ਲਈ ਪ੍ਰਸਥਾਨ ਕਰਦੇ ਸਨ । ਇਸ ਦਿਨ ਥਾਂ-ਥਾਂ ਮੇਲੇ ਲਗਾਉਂਦੇ ਹਨ । ਰਾਮਲੀਲਾ ਦਾ ਆਯੋਜਨ ਹੁੰਦਾ ਹੈ ।ਰਾਵਣ ਦਾ ਵਿਸ਼ਾਲ ਪੁਤਲਾ ਬਣਾ ਕੇ ਉਸਨੂੰ ਜਲਾਇਆ ਜਾਂਦਾ ਹੈ ।ਦੁਸ਼ਹਿਰਾ ਅਤੇ ਵਿਜੈਦਸਮੀ ਭਗਵਾਨ ਰਾਮ ਦੀ ਵਿਜੈ ਦੇ ਰੂਪ ਵਿੱਚ ਮਨਾਇਆ ਜਾਵੇ ਅਤੇ ਦੁਰਗਾ ਪੂਜਾ ਦੇ ਰੂਪ ਵਿੱਚ , ਦੋਨ੍ਹਾਂ ਹੀ ਰੂਪਾਂ ਵਿੱਚ ਇਹ ਸ਼ਕਤੀ ਪੂਜਾ ਦਾ ਪਰਬ ਹੈ, ਸ਼ਸਤਰ ਪੂਜਨ ਦੀ ਤਿਥੀ ਹੈ । ਹਰਸ਼, ਉੱਲਾਸ ਅਤੇ ਵਿਜੈ ਦਾ ਤਿਉਹਾਰ ਹੈ ।ਭਾਰਤੀ ਸੱਭਿਆਚਾਰ ਬਹਾਦਰੀ ਦੀ ਉਪਾਸਕ ਹੈ, ਸੂਰਮਗਤੀ ਦੀ ਸੇਵਕ ਹੈ । ਵਿਅਕਤੀ ਅਤੇ ਸਮਾਜ ਦੇ ਰਕਤ ਵਿੱਚ ਬਹਾਦਰੀ ਪ੍ਰਕਟ ਹੋਵੇ ਇਸਲਈ ਦੁਸ਼ਹਿਰੇ ਦਾ ਉਤਸਵ ਮਨਾਇਆ ਜਾਦਾ ਹੈ ।ਮੈਡਮ ਜਯੋਤੀ ਬਾਂਸਲ ਅਤੇ ਰਮਨ ਸ਼ਰਮਾ ਵੱਲੋਂ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਗਿਆ ਕਿ ਸ਼੍ਰੀ ਰਾਮ ਚੰਦਰ ਜੀ ਹੱਥੋਂ ਰਾਵਣ ਨੂੰ ਮਾਰੇ ਜਾਣ ਦੀ ਯਾਦ ਵਿੱਚ ਅਸੂ ਮਹੀਨੇ ਦੀ ਦਸਵੀਂ ਨੂੰ ਜੋ ਤਿਉਹਾਰ ਮਨਾਇਆ ਜਾਂਦਾ ਹੈ ,ਉਸ ਨੂੰ ਦੁਸ਼ਹਿਰਾ ਕਹਿੰਦੇ ਹਨ । ਵਿਜਯ ਦਸਵੀਂ ਵੀ ਕਹਿੰਦੇ ਹਨ ।ਰਾਵਣ ਦੇ ਦੱਸ ਸਿਰ ਹਨ:ਜਿਸ ਦੇ ਦੱਸ ਸਿਰ ਹੋਣ ਉਸ ਦੀ ਹੱਤਿਆ ਨੂੰ ਦੁਸਹਿਰਾ ਕਿਹਾ ਜਾਂਦਾ ਹੈ ।ਵਿਦਿਆਰਥੀਆਂ ਦੁਆਰਾ ਇਸ ਦਿਨ ਸਕੂਲ ਕੈਂਪਸ ਵਿਖੇ ਰਾਵਣ ਦਾ ਪੁਤਲਾ ਜਲਾ ਕੇ ਦੁਸ਼ਹਿਰੇ ਦਾ ਤਿਉਹਾਰ ਮਨਾਇਆ ਗਿਆ ।