Latest News & Updates

ਚੰਦਨਵਾਂ ਬਲੂਮਿੰਗ ਬੱਡਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਨਾਇਆ ਗਿਆ ਜਨਮਅਸ਼ਟਮੀ ਦਾ ਤਿਉਹਾਰ

ਚਾਟੀ ਡੈਕੋਰੇਸ਼ਨ ਮੁਕਾਬਲੇ ਵਿੱਚ ਨਵਦੀਪ ਕੌਰ ਨੇ ਹਾਸਲ ਕੀਤਾ ਪਹਿਲਾ ਸਥਾਨ

ਜ਼ਿਲ੍ਹਾ ਮੋਗਾ ਦੀਆਂ ਨਾਮਵਰ, ਅਗਾਂਹਵਧੂ ਅਤੇ ਮਾਣਮੱਤੀ ਵਿੱਦਿਅਕ ਸੰਸਥਾਵਾਂ ਬੀ.ਬੀ.ਐਸ ਗਰੁੱਪ ਆਫ ਸਕੂਲਜ਼ ਜੋ ਕਿ ਗਰੁੱਪ ਚੇਅਰਮੈਨ ਡਾਕਟਰ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਸਰਪ੍ਰਸਤੀ ਹੇਂਠ ਚੱਲ ਰਹੀਆਂ ਹਨ ਦਾ ਹਿੱਸਾ ਬਲੂਮਿੰਗ ਬੱਡਜ਼ ਸੀਨੀਅਰ ਸੈਕੰਡਰੀ ਸਕੂਲ ਪਿੰਡ ਚੰਦਨਵਾਂ,ਤਹਿਸੀਲ-ਬਾਘਾਪੁਰਾਣਾ ਅਤੇ ਜ਼ਿਲ੍ਹਾ-ਮੋਗਾ ਵਿਖੇ ਸ਼੍ਰੀ ਕ੍ਰਿਸ਼ਨ ਜਨਮਅਸ਼ਟਮੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ । ਇਸ ਮੌਕੇ ਗਰੁੱਪ ਚੇਅਰਮੈਨ ਡਾਕਟਰ ਸ਼੍ਰੀ ਸੰਜੀਵ ਕੁਮਾਰ ਸੈਣੀ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ।ਇਸ ਖਾਸ ਦਿਨ ਤੇ ਸ਼੍ਰੀ ਸੰਜੀਵ ਕੁਮਾਰ ਸੈਣੀ ਵੱਲੋਂ ਸ਼੍ਰੀ ਕ੍ਰਿਸ਼ਨ ਜੀ ਦੀ ਜੀਵਣੀ ਤੇ ਪ੍ਰਕਾਸ਼ ਪਾਇਆ ਗਿਆ ।ਉਹਨਾਂ ਵੱਲੋਂ ਦੱਸਿਆ ਗਿਆ ਕਿ ਜਨਮ ਅਸ਼ਟਮੀ ਦਾ ਤਿਉਹਾਰ ਭਗਵਾਨ ਸ਼੍ਰੀ ਕ੍ਰਿਸ਼ਨ ਦੇ ਜਨਮ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ ।ਇਹ ਤਿਉਹਾਰ ਪੂਰੀ ਦੁਨੀਆਂ ਵਿੱਚ ਪੂਰੀ ਆਸਥਾ ਅਤੇ ਸ਼ਰਧਾ ਨਾਲ ਮਨਾਇਆ ਜਾਂਦਾ ਹੈ ।ਜਨਮਅਸ਼ਟਮੀ ਨੂੰ ਕੇਵਲ ਭਾਰਤ ਵਿੱਚ ਹੀ ਨਹੀਂ ਸਗੋਂ ਵਿਦੇਸ਼ਾਂ ਵਿੱਚ ਵੀ ਬੜੀ ਆਸਥਾ ਤੇ ਉਲਾਸ ਨਾਲ ਮਨਾਇਆ ਜਾਂਦਾ ਹੈ।ਜਨਮਅਸ਼ਟਮੀ ਦਾ ਤਿਉਹਾਰ ਰਕਸ਼ਾ ਬੰਧਨ ਤੋਂ ਬਾਅਦ ਭਾਦੋਂ ਮਹੀਨੇ ਦੀ ਕ੍ਰਿਸ਼ਨ ਪਕਸ਼ ਦੀ ਅਸ਼ਟਮੀ ਦੇ ਦਿਨ ਮਨਾਇਆ ਜਾਂਦਾ ਹੈ ।ਸ਼੍ਰੀ ਕ੍ਰਿਸ਼ਨ ਦੇਵਕੀ ਅਤੇ ਵਾਸੂਦੇਵ ਦੇ ਅੱਠਵੇਂ ਪੁੱਤਰ ਸਨ । ਮਥੁਰਾ ਨਗਰੀ ਦਾ ਰਾਜਾ ਕੰਸ ਜੋ ਕਿ ਬੜਾ ਹੀ ਅੱਤਿਆਚਾਰੀ ਰਾਜਾ ਸੀ ਉਸ ਦੇ ਅੱਤਿਆਚਾਰਾਂ ਤੋਂ ਮੱਥਰਾ ਵਾਸੀ ਬੜੇ ਤੰਗ ਆ ਚੁੱਕੇ ਸਨ ।ਇੱਕ ਸਮੇਂ ਅਕਾਸ਼ਵਾਣੀ ਹੋਈ ਕਿ ਉਸ ਦੀ ਭੈਣ ਦੇਵਕੀ ਦਾ ਅੱਠਵਾਂ ਪੁੱਤਰ ਉਸ ਦੀ ਹੱਤਿਆ ਕਰੇਗਾ ।ਇਹ ਸੁਣਦੇ ਹੀ ਕੰਸ ਨੇ ਆਪਣੀ ਭੈਣ ਦੇਵਕੀ ਅਤੇ ਉਸਦੇ ਪਤੀ ਵਾਸੂਦੇਵ ਨੁੰ ਕਾਲ ਕੋਠੜੀ ਵਿੱਚ ਕੈਦ ਕਰਵਾ ਦਿੱਤਾ । ਆਪਣੀ ਮੌਤ ਦੇ ਡਰ ਤੋਂ ਕੰਸ ਨੇ ਆਪਣੀ ਭੈਣ ਦੇਵਕੀ ਦੇ ਪਹਿਲਾਂ ਸੱਤ ਬੱਚਿਆਂ ਨੂੰ ਮਾਰ ਦਿੱਤਾ ਸੀ । ਜਿਵੇਂ ਹੀ ਕ੍ਰਿਸ਼ਨ ਨੇ ਦੇਵੀ ਦੀ ਕੁੱਖੋਂ ਅੱਠਵੀਂ ਸੰਤਾਨ ਦੇ ਰੂਪ ਵਿੱਚ ਜਨਮ ਲਿਆ ਕੋਠੜੀ ਦੇ ਦਰਵਾਜ਼ੇ ਆਪਣੇ ਆਪ ਖੁੱਲ ਗਏ ਅਤੇ ਉਨ੍ਹਾਂ ਦੇ ਪੈਰਾਂ ਦੀਆਂ ਬੇੜੀਆਂ ਵੀ ਟੁੱਟ ਗਈਆਂ । ਭਗਵਾਨ ਵਿਸ਼ਨੂੰ ਦੇ ਆਦੇਸ਼ ਦੇ ਅਨੁਸਾਰ ਵਾਸੂਦੇਵ ਨੇ ਸਮੁੰਦਰ ਨੂੰ ਪਾਰ ਕਰਦੇ ਹੋਏ ਸ਼੍ਰੀ ਕ੍ਰਿਸ਼ਨ ਨੂੰ ਇੱਕ ਟੋਕਰੀ ਵਿੱਚ ਰੱਖ ਕੇ ਗੋਕਲ ਲਈ ਚੱਲ ਪਏ ਅਤੇ ਉੱਥੇ ਸ਼੍ਰੀ ਕ੍ਰਿਸ਼ਨ ਨੂੰ ਮਾਤਾ ਯਸ਼ੋਦਾ ਦੇ ਘਰ ਛੱਡ ਆਏ । ਇਸ ਮੌਕੇ ਸਕੂਲੀ ਵਿਦਿਆਰਥੀਆਂ ਵੱਲੋਂ ਸ਼੍ਰੀ ਕ੍ਰਿਸ਼ਨ ਜੀ ਦੀ ਜੀਵਣੀ ਨਾਲ ਸੰਬੰਧਤ ਗੀਤਾਂ ਤੇ ਡਾਂਸ ਪੇਸ਼ ਕੀਤਾ ਗਿਆ ।ਸਕੂਲ ਦੇ ਵਿਦਿਆਰਥੀਆਂ ਵੱਲੋਂ ਛੋਟੀ ਛੋਟੀ ਗਈਆਂ ਛੋਟੇ ਛੋਟੇ ਬਾਲ, ਚਾਟੀ ਚੋਂ ਮਦਾਨੀ ਲੈ ਗਿਆ ਅਤੇ ਆਜ ਰਾਧਾ ਕੋ ਸ਼ਾਮ ਯਾਦ ਆਇਆ ਗੀਤਾਂ ਤੇ ਡਾਂਸ ਪੇਸ਼ ਕੀਤਾ ।ਸ਼੍ਰੀ ਕ੍ਰਿਸ਼ਨ ਜੀ ਦੇ ਰੂਪ ਵਿੱਚ ਤਿਆਰ ਹੋਏ ਛੋਟੇ ਛੋਟੇ ਬੱਚੇ ਬਹੁਤ ਜੱਚ ਰਹੇ ਸਨ ।ਇਸ ਮੌਕੇ ਸਕੂਲ ਮੁੱਖ ਅਧਿਆਪਕਾ ਮੈਡਮ ਅੰਜਨਾ ਰਾਣੀ ਅਤੇ ਸਮੂਹ ਸਟਾਫ ਹਾਜ਼ਰ ਸੀ ।ਇਸ ਮੌਕੇ ਚਾਟੀ ਡੈਕੋਰੇਸ਼ਨ ਕੰਪੀਟੀਸ਼ਨ ਕਰਵਾਇਆ ਗਿਆ ,ਜਿਸ ਵਿੱਚ ਨਵਦੀਪ ਕੌਰ ਦੱਸਵੀਂ ਜਮਾਤ ਨੇ ਪਹਿਲਾ ਸਥਾਨ ਹਾਸਲ ਕੀਤਾ,ਹਰਮਨਦੀਪ ਕੌਰ ਅੱਠਵੀਂ ਜਮਾਤ ਨੇ ਦੂਜਾ ਸਥਾਨ ਹਾਸਲ ਕੀਤਾ ਅਤੇ ਸਹਿਜਪ੍ਰੀਤ ਕੌਰ ਅੱਠਵੀਂ ਨੇ ਤੀਜਾ ਸਥਾਨ ਹਾਸਲ ਕੀਤਾ ।

Comments are closed.