ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ, ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਜੀ ਦੀ ਯੋਗ ਅਗੁਵਾਈ ਹੇਠ ਹਰ ਰੋਜ਼ ਸਫਲਤਾ ਦੇ ਨਵੇ ਕੀਰਤੀਮਾਨ ਸਥਾਪਤ ਕਰ ਰਹੀ ਹੈ ਅਤੇ ਚੱਲ ਰਹੇ ਮੋਗਾ ਜ਼ੋਨ ਖੇਡ ਮੁਕਾਬਲਿਆਂ ਵਿੱਚ ਬਲੂਮਿੰਗ ਬਡਜ਼ ਸਕੂਲ ਦੇ ਵਿਦਿਆਰਥੀ ਨਿੱਤ ਨਵੀਆਂ ਮੱਲਾਂ ਮਾਰ ਰਹੇ ਹਨ। ਇਸੇ ਲੜ੍ਹੀ ਤਹਿਤ ਬੱਚਿਆਂ ਨੇ ਸ਼ਤਰੰਜ ਮੁਕਾਬਲਿਆਂ ਵਿੱਚ ਵੀ ਸਕੂਲ ਦਾ ਨਾਂ ਰੌਸ਼ਨ ਕੀਤਾ। ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਇਹ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮਿਤੀ 31 ਅਗਸਤ ਅਤੇ 1 ਸਤੰਬਰ ਨੂੰ ਮੋਗਾ ਦੇ ਡੀ.ਐੱਨ. ਮਾਡਲ ਸਕੂਲ ਵਿੱਚ ਹੋਏ ਅੰਡਰ-14 ਕੈਟਾਗਰੀ ਦੇ ਸ਼ਤਰੰਜ ਮੁਕਾਬਲਿਆਂ ਵਿੱਚ ਬਲੂਮਿੰਗ ਬਡਜ਼ ਸਕੂਲ ਦੇ ਤਿੰਨ ਵਿਦਿਆਰਥੀ ਅਭਿਜੈ ਕੌੜਾ, ਸ਼ੁੱਭਪ੍ਰਿਤਪਾਲ ਸਿੰਘ ਅਤੇ ਰਿਕਦਾਸ ਨੇ ਪਹਿਲਾ ਸਥਾਨ ਹਾਸਿਲ ਕੀਤਾ। ਉਹਨਾਂ ਅੱਗੇ ਦੱਸਿਆ ਕਿ ਇਹ ਮੁਕਾਬਲੇ 5 ਰਾਊਂਡ ਵਿੱਚ ਹੋਏ ਸਨ ਜਿੰਨ੍ਹਾਂ ਵਿੱਚ ਬਲੂਮਿੰਗ ਬਡਜ਼ ਸਕੂਲ ਦੇ ਤਿੰਨ ਖਿਡਾਰੀ ਪਹਿਲੇ ਸਥਾਨ ਤੇ ਰਹੇ। ਇਸ ਤੋਂ ਇਲਾਵਾ ਮਿਤੀ 01.09.2022 ਨੂੰ ਹੋਏ ਅੰਡਰ-17 ਕੈਟਾਗਰੀ ਦੇ ਕ੍ਰਿਕਟ ਮੁਕਾਬਲੇ ਵਿੱਚ ਵੀ ਬਲੂਮਿੰਗ ਬਡਜ਼ ਸਕੂਲ ਦੀ ਟੀਮ ਦੂਜੇ ਨੰਬਰ ਤੇ ਰਹੀ। ਸਕੂਲ ਵਿੱਚ ਸਵੇਰ ਦੀ ਸਭਾ ਮੌਕੇ ਪ੍ਰਿੰਸੀਪਲ ਡਾ. ਹਮੀਲੀਆਂ ਰਾਣੀ ਜੀ ਵੱਲੋਂ ਇਹਨਾਂ ਵਿਦਿਆਰਥੀਆਂ ਨੂੰ ੳਚੇਚੇ ਤੌਰ ਤੇ ਮੁਬਾਰਕਬਾਦ ਦਿੱਤੀ ਗਈ ਅਤੇ ਹੌਸਲਾ ਅਫਜ਼ਾਈ ਕੀਤੀ ਗਈ। ਉਹਨਾਂ ਵੱਲੋਂ ਵਿਦਿਆਰਥੀਆਂ ਅਤੇ ਉਹਨਾਂ ਦੇ ਕੋਚ ਨੂੰ ਇਸ ਉਪਲੱਬਧੀ ਲਈ ਵਧਾਈ ਦਿੱਤੀ ਗਈ। ਉਹਨਾਂ ਵੱਲੋਂ ਵਿਦਿਆਰਥੀਆਂ ਨੂੰ ਸੁਨੇਹਾ ਦਿੱਤਾ ਗਿਆ ਕਿ ਜਿਸ ਤਰ੍ਹਾਂ ਇਹ ਵਿਦਿਆਰਥੀ ਸ਼ਾਨਦਾਰ ਨਤੀਜੇ ਲੈ ਕੇ ਆਏ ਹਨ, ਉਸ ਤਰ੍ਹਾਂ ਹੀ ਬਾਕੀ ਵਿਦਿਆਰਥੀਆਂ ਨੂੰ ਵੀ ਮਿਹਨਤ ਕਰਨੀ ਚਾਹੀਦੀ ਹੈ ਤਾਂ ਜੋ ਹੋਰ ਖੇਡਾਂ ਵਿੱਚ ਵੀ ਬਲੂਮਿੰਗ ਬਡਜ਼ ਸਕੂਲ ਚੰਗੇ ਨਤੀਜੇ ਪ੍ਰਾਪਤ ਕਰ ਸਕੇ। ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਮੌਜੂਦ ਸਨ।