ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਜੋ ਕਿ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗੁਵਾਈ ਹੇਠ ਤਰੱਕੀ ਦੀ ਰਾਹ ਤੇ ਵੱਧਦੀ ਜਾ ਰਹੀ ਹਹੈ, ਵਿੱਚ ਅੱਜ ਸਵੇਰ ਦੀ ਸਭਾ ਦੌਰਾਨ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿੱਚ ਬਾਲ ਦਿਵਸ ਬੜੀ ਧੁੂਮ ਧਾਮ ਨਾਲ ਮਨਾਇਆ ਗਿਆ। ਇਸ ਦਿਨ ਨਾਲ ਸੰਬੰਧਤ ਵਿਦਿਆਰਥੀਆਂ ਵੱਲੋਂ ਚਾਰਟ ਤੇ ਆਰਟੀਕਲ ਪੇਸ਼ ਕੀਤੇ ਗਏ ਤੇ ਉਹਨਾਂ ਦੱਸਿਆ ਕਿ ਇਹ ਖਾਸ ਦਿਨ ਭਾਰਤ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਸ਼੍ਰੀ ਜਵਾਹਰ ਲਾਲ ਨਹਿਰੂ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ, ਜਿਨ੍ਹਾਂ ਦਾ ਜਨਮ 14 ਨਵੰਬਰ, 1889 ਨੂੰ ਅਲਾਹਾਬਾਦ ਵਿਖੇ ਹੋਇਆ ਸੀ। ਬੱਚਿਆਂ ਨਾਲ ਉਨ੍ਹਾਂ ਦੇ ਖਾਸ ਪਿਆਰ ਸੀ ਤੇ ਬੱਚੇ ਉਹਨਾਂ ਨੂੰ ਚਾਚਾ ਨਹਿਰੂ ਕਹਿੰਦੇ ਸਨ। ਉਹ ਬੱਚਿਆਂ ਨੂੰ ਦੇਸ਼ ਦੇ ਭਾਵੀ ਨਿਰਮਾਤਾ ਮੰਨਦੇ ਸਨ। 14 ਨਵੰਬਰ ਦਾ ਦਿਨ ਪੰਡਤ ਜਵਾਹਰ ਲਾਲ ਨਹਿਰੂ ਦੀ ਬੱਚਿਆਂ ਦੀ ਭਲਾਈ ਅਤੇ ਪੜਾਈ ਪ੍ਰਤੀ ਸਮਰਪਤਾ ਨੂੰ ਦਰਸਾਉਂਦਾ ਹੈ। ਇਸ ਦਿਨ ਨੂੰ ਮਨਾਉਂਦੇ ਹੋਏ ਜਮਾਤ ਤੀਸਰੀ ਅਤੇ ਚੌਥੀ ਦੀਆਂ ਵਿਦਿਆਰਥਣਾ ਵੱਲੋਂ ਬਹੁਤ ਹੀ ਖੂਬਸੂਰਤ ਡਾਂਸ ਪੇਸ਼ ਕੀਤਾ ਗਿਆ। ਨੰਨੇ-ਮੁੰਨੇ ਬੱਚਿਆਂ ਵੱਲੋਂ ਚਾਚਾ ਨਹਿਰੂ ਦੀ ਡਰੈੱਸ ਪਾ ਕੇ ਕਵਿਤਾ ਗਾਈ ਗਈ। ਇਸ ਮੌਕੇ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਵੱਲੋਂ ਪੰਡਿਤ ਜਵਾਹਰ ਲਾਲ ਨਹਿਰੂ ਜੀ ਦੇ ਜੀਵਨੀ ਤੇ ਚਾਨਣਾ ਪਾਇਆ ਦੱਸਿਆ ਕਿ ਉਹ ਇਕ ਲੇਖਕ ਵੀ ਸਨ ਤੇ ਸਾਰੇ ਵਿਦਿਆਰਥੀਆਂ ਨੂੰ ਇਸ ਦਿਨ ਦੀ ਵਧਾਈ ਦਿੱਤੀ। ਇਸ ਮੌਕੇ ਸਮੂਹ ਵਿਦਿਆਰਥੀ ਤੇ ਸਟਾਫ ਹਾਜ਼ਰ ਸਨ।