ਜ਼ਿਲ੍ਹਾ ਮੋਗਾ ਦੀਆਂ ਨਾਮਵਰ ਸਿੱਖਿਅਕ ਸੰਸਥਾਵਾਂ ਬੀ.ਬੀ.ਐਸ ਗਰੁੱਪ ਆਫ ਸਕੂਲਜ਼ ਜੋ ਕਿ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਗਰੁੱਪ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਸਰਪ੍ਰਸਤੀ ਹੇਂਠ ਚੱਲ਼ ਰਹੀਆਂ ਹਨ ਦਾ ਹਿੱਸਾ ਬਲੂਮਿੰਗ ਬੱਡਜ਼ ਸੀਨੀਅਰ ਸੈਕੰਡਰੀ ਸਕੂਲ, ਪਿੰਡ-ਚੰਦਨਵਾਂ, ਤਹਿਸੀਲ-ਬਾਘਾਪੁਰਾਣਾ ਅਤੇ ਜ਼ਿਲ੍ਹਾ-ਮੋਗਾ ਵਿਖੇ 10+2 ਜਮਾਤ ਦੇ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ ।ਸਮਾਰੋਹ ਦੀ ਸ਼ੁਰੂਆਤ ਬੀ.ਬੀ.ਐਸ ਗਰੁੱਪ ਆਫ ਸਕੂਲਜ਼ ਦੇ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ,ਚੇਅਰਪਰਸਨ ਮੈਡਮ ਕਮਲ ਸੈਣੀ, ਬੀ.ਬੀ.ਐਸ ਮੋਗਾ ਦੀ ਮੁੱਖ ਅਧਿਆਪਕਾ ਡਾਕਟਰ ਹਮੀਲੀਆ ਰਾਣੀ, ਬੀ.ਬੀ.ਐਸ ਚੰਦਨਵਾਂ ਦੀ ਮੁੱਖ ਅਧਿਆਪਕਾ ਮੈਡਮ ਅੰਜਨਾ ਰਾਣੀ ਅਤੇ 10+2 ਦੇ ਵਿਦਿਆਰਥੀਆਂ ਦੁਆਰਾ ਸਾਂਝੇ ਤੌਰ ਤੇ ਕੇਕ ਕੱਟ ਕੇ ਕੀਤੀ ਗਈ ।ਇਸ ਮੌਕੇ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਦੁਆਰਾ ਵਿਦਿਆਰਥੀਆਂ ਅਤੇ ਸਮੂਹ ਸਟਾਫ ਨੂੰ ਸੰਬੋਧਿਤ ਕਰਦੇ ਹੋਏ ਦੱਸਿਆ ਗਿਆ ਕਿ ਇੱਕ ਪੜਿਆ ਲਿੱਖਿਆ ਵਿਅਕਤੀ ਹੀ ਵਧੀਆ ਨਾਗਰਿਕ ਬਣ ਕੇ ਦੇਸ਼ ਦੀ ਸੇਵਾ ਕਰ ਸਕਦਾ ਹੈ । ਚੇਅਰਪਰਸਨ ਮੈਡਮ ਕਮਲ ਸੈਣੀ ਵੱਲੋਂ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਗਿਆ ਕਿ ਬੀ.ਬੀ.ਐਸ ਸੰਸਥਾਵਾਂ ਵਿੱਚ ਵਿਦਿਆਰਥੀਆਂ ਦੇ ਅੰਦਰ ਛੁਪੀ ਹੋਈ ਕਲਾ ਨੂੰ ਉਜਾਗਰ ਕਰਨ ਲਈ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ ਕੀਤਾ ਜਾਂਦਾ ਹੈ ਤਾਂ ਕਿ ਉਹ ਪੜਾਈ ਦੇ ਨਾਲ-ਨਾਲ ਜ਼ਿੰਦਗੀ ਵਿੱਚ ਹਰ ਪੱਖੋਂ ਕਾਮਯਾਬ ਹੋਣ ।ਇਸ ਮੌਕੇ ਮੁੱਖ ਅਧਿਆਪਕਾ ਮੈਡਮ ਅੰਜਨਾ ਰਾਣੀ ਵੱਲੋਂ 10+2 ਜਮਾਤ ਦੇ ਵਿਦਿਆਰਥੀਆਂ ਨੂੰ ਬੋਰਡ ਪ੍ਰੀਖਿਆਵਾਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ ।10+1 ਜਮਾਤ ਦੇ ਵਿਦਿਆਰਥੀਆਂ ਵੱਲੋਂ 10+2 ਜਮਾਤ ਦੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਵੱਖ-ਵੱਖ ਕਮੈਂਟ ਦਿੱਤੇ ਗਏ ਅਤੇ ਉਹਨਾਂ ਦੀ ਆਉਣ ਵਾਲੀ ਜ਼ਿੰਦਗੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ ।ਵਿਦਿਆਰਥੀਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ ।ਵਿਦਾਈ ਸਮਾਰੋਹ ਦੌਰਾਨ ਕਰਵਾਏ ਗਏ ਮੁਕਾਬਲਿਆਂ ਵਿੱਚ ਹਰਪ੍ਰੀਤ ਕੌਰ ਨੂੰ ਮਿਸ ਬੀ.ਬੀ.ਐਸ ਚੰਦਨਵਾਂ ਅਤੇ ਦਿਲਸ਼ਾਂਤ ਪਿੰਡ ਸਾਫੂਵਾਲਾ ਨੂੰ ਮਿਸਟਰ ਬੀ.ਬੀ.ਐਸ ਚੰਦਨਵਾਂ ਦਾ ਖਿਤਾਬ ਦੇ ਕੇ ਸਨਮਾਨਿਤ ਕਤਿਾ ਗਿਆ। ਪ੍ਰੋਗਰਾਮ ਦੀ ਸਮਾਪਤੀ ਤੇ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਕੂਲ ਮੈਨੇਜਮੈਂਟ ਦੁਆਰਾ ਸਨਮਾਨਿਤ ਕੀਤਾ ਗਿਆ।