ਜ਼ਿਲ੍ਹਾ ਮੋਗਾ ਦੀਆਂ ਨਾਮਵਰ,ਅਗਾਂਹਵਧੂ ਅਤੇ ਮਾਣਮੱਤੀ ਸਿੱਖਿਅਕ ਸੰਸਥਾਵਾਂ ਬੀ.ਬੀ.ਐਸ ਗਰੁੱਪ ਆਫ ਸਕੂਲਜ਼ ਜੋ ਕਿ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਸਰਪ੍ਰਸਤੀ ਹੇਂਠ ਚੱਲ ਰਹੀਆਂ ਹਨ ਦਾ ਹਿੱਸਾ ਬਲੂਮਿੰਗ ਬੱਡਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਅੰਤਰਰਾਸ਼ਟਰੀ ਲੋਕਤੰਤਰ ਦਿਵਸ ਮਨਾਇਆ ਗਿਆ । ਇਸ ਮੌਕੇ ਸਕੂਲ ਕੈਂਪਸ ਵਿੱਚ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ ।ਸਕੂਲ ਦੇ ਵਿਦਿਆਰਥੀਆਂ ਵੱਲੋਂ ਇਸ ਦਿਨ ਨਾਲ ਸੰਬੰਧਤ ਵੱਖ-ਵੱਖ ਤਰ੍ਹਾਂ ਦੇ ਚਾਰਟ ਬਣਾਏ ਗਏ ।ਸਕੂਲ ਦੇ ਵਿਦਿਆਰਥੀਆਂ ਵੱਲ਼ੋਂ ਇਸ ਦਿਨ ਦੇ ਮਹੱਤਵ ਨੂੰ ਦਰਸਾਉਂਦੇ ਹੋਏ ਸਪੀਚ ਦਿੱਤੀ ਗਈ ।ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਮੁੱਖ ਅਧਿਆਪਕਾ ਮੈਡਮ ਅੰਜਨਾ ਰਾਣੀ, ਰਮਨ ਸ਼ਰਮਾ, ਬਲਜੀਤ ਕੌਰ ਦੁਆਰਾ ਦੱਸਿਆ ਗਿਆ ਕਿ ਕੋਵਿਡ-19 ਮਹਾਂਮਾਰੀ ਤੋਂ ਬਾਅਦ ਦੁਨੀਆ ਨੂੰ ਬਹੁਤ ਜਿਆਦਾ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੈਡਮ ਅੰਜਨਾ ਰਾਣੀ ਵੱਲ਼ੋਂ ਦੱਸਿਆ ਗਿਆ ਕਿ ਇਸ ਦਿਨ ਦਾ ਮੁੱਖ ਮਕਸਦ ਮੀਡੀਆ ਨੂੰ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਲਈ ਅਜ਼ਾਦੀ ਦੇਣਾ ਹੈ। ਉਹਨਾਂ ਵੱਲ਼ੋਂ ਇਹ ਵੀ ਦੱਸਿਆ ਗਿਆ ਕਿ ਯੂਨੈਸਕੋ ਦੇ ਸਰਵੇ ਮੁਤਾਬਕ ਦੁਨੀਆ ਦੀ 85 ਪ੍ਰਤੀਸ਼ਤ ਅਬਾਦੀ ਵੱਲੋਂ ਮਹਿਸੂਸ ਕੀਤਾ ਗਿਆ ਹੈ ਕਿ ਪਿੱਛਲੇ ਪੰਜ ਸਾਲਾਂ ਵਿੱਚ ਉਹਨਾਂ ਦੇ ਦੇਸ਼ਾਂ ਵਿੱਚ ਮੀਡੀਆ ਦੀ ਅਜ਼ਾਦੀ ਘੱਟੀ ਹੈ। ਇਸ ਦਿਨ ਨੂੰ ਵਿਸ਼ਵ ਪੱਧਰ ਤੇ ਮਨਾਉਣ ਲਈ ਐਸ.ਡੀ.ਜੀ ਸਟੂਡੀਓ ਵਿੱਚ ਇੱਕ ਚਰਚਾ ਕੀਤੀ ਜਾਵੇਗੀ ਕਿ ਅਜ਼ਾਦ ਮੀਡੀਆ ਇੱਕ ਮਜ਼ਬੂਤ ਅਤੇ ਕਾਮਯਾਬ ਲੋਕਤੰਤਰ ਲਈ ਕਿੰਨੀ ਜ਼ਰੂਰੀ ਹੈ। ਇਸ ਚਰਚਾ ਵਿੱਚ ਸ਼ਾਂਤੀ,ਇਨਸਾਫ ਅਤੇ ਮਜ਼ਬੂਤ ਸੰਸਥਾਵਾਂ ਬਣਾਉਣ ਲਈ ਹੱਲ ਲੱਭੇ ਜਾਣਗੇ।