ਫੈਡਰੇਸ਼ਨ ਆਫ ਅਨਏਡਿਡ ਪ੍ਰਾਈਵੇਟ ਸਕੂਲਜ਼ ਐਂਡ ਐਸੋਸਿਏਸ਼ਨਜ਼ ਆਫ ਪੰਜਾਬ ਦੀ ਜ਼ਿਲਾ ਮੋਗਾ ਟੀਮ ਵੱਲੋਂ ਹਲਕਾ ਨਿਹਾਲ ਸਿੰਘ ਵਾਲਾ ਤੋਂ ਵਿਧਾਇਕ ਸ਼੍ਰੀ ਮਨਜੀਤ ਸਿੰਘ ਬਿਲਾਸਪੁਰ ਜੀ ਨੂੰ ਪ੍ਰਾਇਵੇਟ ਸਕੂਲਾਂ ਵਿੱਰੁਧ ਸ਼ਰਾਰਤੀ ਅਨਸਰਾਂ ਵੱਲੋਂ ਕੀਤੇ ਜਾ ਰਹੇ ਝੂਠੇ ਪ੍ਰਚਾਰ ਨੂੰ ਰੋਕਣ ਲਈ ਮੈਮੋਰੰਡਮ ਦਿੱਤਾ। ਇਸੇ ਤਰਾਂ੍ਹ ਦਾ ਇੱਕ ਮੈਮੋਰੰਡਮ ਮਾਣਯੋਗ ਮੁੱਖ ਮੰਤਰੀ ਪੰਜਾਬ ਅਤੇ ਸਿੱਖਿਆ ਮੰਤਰੀ ਪੰਜਾਬ ਨੂੰ ਫੇਡਰੇਸ਼ਨ ਦੀ ਰਾਜ ਪੱਧਰੀ ਕਮੇਟੀ ਦੇ ਅਹੁਦੇਦਾਰਾਂ ਵੱਲੋਂ ਵੀ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਿਲਾ ਮੋਗਾ ਇਕਾਈ ਦੇ ਨੁਮਾਇੰਦੇ ਸੰਜੀਵ ਕੁਮਾਰ ਸੈਣੀ, ਦਵਿੰਦਰ ਪਾਲ ਸਿੰਘ ਰਿੰਪੀ ਤੇ ਕੁਲਵੰਤ ਸਿੰਘ ਦਾਨੀ ਨੇ ਦੱਸਿਆ ਕਿ ਇਹ ਮੈਮੋਰੰਡਮ ਪ੍ਰਾਈਵੇਟ ਸਕੂਲਾਂ ਵਲੋਂ ਸਿੱਖਿਆ ਦੇ ਪ੍ਰਸਾਰ ਲਈ ਕੀਤੇ ਯਤਨਾਂ ਦੀ ਤਸਵੀਰ ਹੈ। ਸਮਾਜ ਦੇ ਇੱਕ ਬਹੁਤ ਵੱਡੇ ਹਿੱਸੇ ਨੂੰ ਅੇਜੁਕੇਸ਼ਨ ਦੇਣ ਵਿੱਚ ਪ੍ਰਾਇਵੇਟ ਸਕੂਲਾਂ ਨੇ ਜੋ ਸਹਿਯੋਗ ਪਾਇਆ ਹੈ ਉਸਨੂੰ ਨਜ਼ਰ ਅੰਦਾਜ ਨਹੀਂ ਕੀਤਾ ਜਾ ਸਕਦਾ। ਇਹ ਅਦਾਰੇ ਸਰਕਾਰ ਤੋਂ ਕਿਸੇ ਕਿਸਮ ਦੀ ਗ੍ਰਾਂਟ ਲਏ ਬਿਨਾਂ ਹੀ ਚਲਦੇ ਹਨ ਤੇ ਸਕੂਲਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਮੇਂ-ਸਮੇਂ ਤੇ ਸਰਕਾਰ ਵੱਲੋਂ ਜਾਰੀ ਕੀਤੇ ਜਾਂਦੇ ਹੁਕਮਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾਂਦੀ ਹੈ। ਬੀਤੇ ਦੋ ਸਾਲਾਂ ਦੋਰਾਨ ਕੋਵਿਡ ਦੀ ਮਹਾਂਮਾਰੀ ਦੇ ਕਰਕੇ ਜਿੱਥੇ ਸਕੂਲ ਵਿਦਿਆਰਥੀਆਂ ਲਈ ਬੰਦ ਕਰ ਦਿੱਤੇ ਸਨ ਪਰ ਪ੍ਰਾਇਵੇਟ ਸਕੂਲਾਂ ਨੇ ਵਿਦਿਆਰਥੀਆਂ ਦੀ ਪੜਾਈ ਦਾ ਨੁਕਸਾਨ ਨਹੀਂ ਹੋਣ ਦਿੱਾ ਤੇ ਆਨ-ਲਾਇਨ ਐਜੁਕੇਸ਼ਨ ਦਾ ਪ੍ਰਬੰਧ ਕੀਤਾ। ਉਹਨਾਂ ਅੱਗੇ ਕਿਹਾ ਕਿ ਪ੍ਰਾਈਵੇਟ ਸਕੂਲ ਹਮੇਸ਼ਾ ਹੀ ਸਰਕਾਰ ਵੱਲੋਂ ਜਾਰੀ ਹੁਕਮਾਂ ਅਤੇ ਕਾਨੂੰਨਾਂ ਦੀ ਪਾਲਣਾ ਕਰਦੇ ਆ ਰਹੇ ਹਨ ਤੇ ਕਰਦੇ ਰਹਿਣਗੇ ਚਾਹੇ ਉਹ ਫੀਸਾਂ ਦਾ ਵਿਸ਼ਾ ਹੋਵੇ ਜਾਂ ਆਰ.ਟੀ.ਈ ਐਕਟ ਦਾ ਮਸਲਾ ਹੋਵੇ। ਪ੍ਰਾਇਵੇਟ ਵਿਦਿਅਕ ਅਦਾਰਿਆਂ ਨੂੰ ਮੌਜੂਦਾ ਸਰਕਾਰ ਤੋਂ ਬਹੁਤ ਉਮੀਦਾਂ ਹਨ ਅਤੇ ਫੈਪ ਇਕਾਈ ਮੋਗਾ ਵੱਲੋਂ ਸਰਕਾਰ ਨੂੰ ਪੂਰਾ ਸਹਿਯੋਗ ਦੇਣ ਦਾ ਵੀ ਐਲਾਨ ਕੀਤਾ ਹੈ। ਇਸ ਸੰਬੰਧੀ ਨਿਹਾਲ ਸਿੰਘ ਵਾਲਾ ਤੋਂ ਵਿਧਾਇਕ ਸ਼੍ਰੀ ਮਨਜੀਤ ਸਿੰਘ ਬਿਲਾਸਪੁਰ ਨੇ ਫੈਪ ਇਕਾਈ ਮੋਗਾ ਵੱਲੋਂ ਮੈਮੋਰੰਡਮ ਲੈਂਦਿਆਂ ਕਿਹਾ ਕਿ ਉਹ ਪ੍ਰਾਇਵੇਟ ਸਕੂਲ਼ਾਂ ਵੱਲੋਂ ਸਿੱਖਿਆ ਦੇ ਪ੍ਰਸਾਰ ਲਈ ਕੀਤੇ ਯਤਨਾਂ ਤੋਂ ਬਾਖੂਬੀ ਵਾਕਫ ਹਨ ਤੇ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਵੀ ਉਹਨਾਂ ਨੂੰ ਪੂਰਾ ਸਹਿਯੋਗ ਦਿੱਤਾ ਜਾਵੇਗਾ ਤੇ ਇਹਨਾਂ ਸ਼ਰਾਰਤੀ ਅਨਸਰਾਂ ਉੱਪਰ ਵੀ ਨਕੇਲ ਕਸੀ ਜਾਵੇਗੀ। ਪਹਿਲਾਂ ਵੀ ਸ਼ੋਸ਼ਲ ਮੀਡੀਆ ਤੇ ਪੰਜਾਬ ਦੇ ਸਿੱਖਿਆ ਮੰਤਰੀ ਸੰਬੰਧੀ ਜੋ ਹੈਲਪਲਾਈਨ ਨੰਬਰ ਵਾਇਰਲ ਹੋ ਰਹੇ ਸਨ ਉਹ ਵੀ ਜਾਅਲੀ ਪਾਏ ਗਏ। ਉਹਨਾਂ ਦੀ ਪੂਰੀ ਕੋਸ਼ਿਸ਼ ਰਹੇਗੀ ਕਿ ਇਹਨਾਂ ਸ਼ਰਾਰਤੀ ਅਨਸਰਾਂ ਦੀਆਂ ਹਰਕਤਾਂ ਤੇ ਜਲਦੀ ਹੀ ਕਾਬੂ ਪਾਇਆ ਜਾ ਸਕੇ। ਇਸ ਦੌਰਾਨ ਉਹਨਾਂ ਨੇ ਸਿੱਖਿਆ ਦੇ ਪ੍ਰਸਾਰ ਲਈ ਅਤੇ ਪੰਜਾਬ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਫੈਡਰੇਸ਼ਨ ਤੋਂ ਵੀ ਸਹਿਯੋਗ ਦੀ ਉਮੀਦ ਜਾਹਰ ਕੀਤੀ। ਮੈਮੋਰੰਡਮ ਦੇਣ ਸਮੇਂ ਜਿਲਾ੍ਹ ਮੋਗਾ ਇਕਾਈ ਦੇ ਮੈਂਬਰ ਤੇ ਵੱਖ-ਵੱਖ ਸਕੂਲ਼ਾਂ ਦੇ ਚੇਅਰਮੈਨ ਹਾਜ਼ਰ ਸਨ।