ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਮੋਗਾ ਵਿਖੇ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਸ਼੍ਰੀਮਤੀ ਕਮਲ ਸੈਣੀ ਜੀ ਦੀ ਯੋਗ ਅਗੁਵਾਈ ਹੇਠ ਅੱਜ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਨਾਲ ਜਾਣੂ ਕਰਵਾਇਆ ਗਿਆ। ਸਕੂਲ ਵਿੱਚ ਸਵੇਰ ਦੀ ਸਭਾ ਮੌਕੇ ਪ੍ਰਿੰਸੀਪਲ ਮੈਡਮ ਡਾ. ਹਮੀਲੀਆ ਰਾਣੀ ਨੇ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਨਾਲ ਜਾਣੂ ਕਰਵਾਉਂਦਿਆਂ ਦੱਸਿਆ ਕਿ ਟਰੈਫਿਕ ਨਿਯਮਾਂ ਦੀ ਪਾਲਣਾ ਕਰਨਾ ਸੜਕ ਉੱਪਰ ਸਾਡੀ ਸੁਰੱਖਿਆ ਨੂੰ ਯਕੀਨੀ ਬਣਾੳਂਦੀ ਹੈ। ਉਹਨਾਂ ਦੱਸਿਆ ਕੇ ਸਭ ਤੋਂ ਪਹਿਲਾਂ ਤਾਂ ਇਹ ਜ਼ਰੂਰੀ ਹੈ ਕਿ ਕਿਸੇ ਵੀ ਮੋਟਰ ਵਹੀਕਲ ਨੂੰ ਚਲਾਉਣ ਤੋਂ ਪਹਿਲਾਂ ਸਾਡੇ ਕੋਲ ਇੱਕ ਵੈਲਿਡ ਡਰਾਈਵਿੰਗ ਲਾਈਸੈਂਸ ਹੋਵੇ। ਇਸ ਤੋਂ ਬਾਅਦ ਸੜਕ ਉੱਪਰ ਚਲਦਿਆਂ ਟਰੈਫਿਕ ਬੱਤੀਆਂ, ਟਰੈਫਿਕ ਨਿਸ਼ਾਨਾਂ, ਸਪੀਡ ਲਿਮਿਟ ਆਦਿ ਦੀ ਪੂਰੀ ਤਰ੍ਹਾਂ ਪਾਲਣਾ ਕਰਨੀ ਜ਼ਰੂਰੀ ਹੈ। ਕਿਸੇ ਵੀ ਵਿਅਕਤੀ ਨੂੰ ਕਿਸੇ ਤਰ੍ਹਾਂ ਦਾ ਨਸ਼ਾ ਕਰਕੇ ਡਰਾਈਵਿੰਗ ਨਹੀਂ ਕਰਨੀ ਚਾਹੀਦੀ। ਪ੍ਰਿੰਸੀਪਲ ਮੈਡਮ ਨੇ ਅੱਗੇ ਦੱਸਿਆ ਕਿ ਸੜਕ ਉੱਪਰ ਪੈਦਲ ਚੱਲਣ ਵਾਲਿਆਂ ਲਈ ਵੀ ਟਰੈਫਿਕ ਨਿਯਮਾਂ ਦੀ ਪਾਲਣਾ ਕਰਨਾ ਜ਼ਰੂਰੀ ਹੈ। ਸੜਕ ਉੱਪਰ ਚੱਲਦੇ ਹੋਏ ਸਾਨੂੰ ਫੂੱਟਪਾਥ ਦੀ ਵਰਤੋਂ ਕਰਨੀ ਚਾਹੀਦੀ ਹੈ, ਹਮੇਸ਼ਾਂ ਆਪਣੇ ਖੱਬੇ ਹੱਥ ਹੀ ਚੱਲਣਾ ਚਾਹੀਦਾ ਹੈ ਅਤੇ ਸੜਕ ਪਾਰ ਕਰਨ ਲਈ ਜ਼ੈਬਰਾ ਕਰਾਸਿੰਗ ਦੀ ਵਰਤੋਂ ਹੀ ਕਰਨੀ ਚਾਹੀਦੀ ਹੈ।ਜੇਕਰ ਹਰ ਇੱਕ ਵਿਅਕਤੀ ਟਰੈਫਿਕ ਨਿਯਮਾਂ ਦੀ ਇੰਨ-ਬਿੰਨ ਪਾਲਣਾ ਕਰਨੀ ਸ਼ੁਰੂ ਕਰ ਦੇਵੇ ਤਾਂ ਸੜਕ ਹਾਦਸਿਆਂ ਵਿੱਚ ਕਮੀ ਹੋ ਸਕਦੀ ਹੈ ਅਤੇ ਅਨੇਕਾਂ ਅਣਮੁੱਲੀਆਂ ਜਾਨਾਂ ਬਚ ਸਕਦੀਆਂ ਹਨ।ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਮੌਜੂਦ ਸਨ।