Latest News & Updates

ਚੰਦਨਵਾਂ ਬਲੂਮਿੰਗ ਬੱਡਜ਼ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਮਿਸ਼ਨ ਹਰਿਆਲੀ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ

ਆਪਣਾ ਪੰਜਾਬ ਫਾਊਂਡੇਸ਼ਨ ਅਤੇ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਪੰਜਾਬ ਨੇ ਮਿਲ ਕੇ ਡਾਕਟਰ ਜਗਜੀਤ ਸਿੰਘ ਧੂਰੀ ਦੀ ਅਗਵਾਈ ਹੇਂਠ 24 ਘੀਟਆਂ ਵਿੱਚ ਪੰਜ ਲੱਖ ਤੋਂ ਵਧੇਰੇ ਪੌਦੇ ਲਗਾ ਕੇ ਨਵਾਂ ਕੀਰਤੀਮਾਨ ਸਥਾਪਿਤ ਕੀਤਾ ਹੈ ।ਹਰਿਆਲੀ ਮਿਸ਼ਨ-2022 ਦੀ ਇਸ ਮੁਹਿੰਮ ਵਿੱਚ ਜ਼ਿਲ੍ਹਾ ਮੋਗਾ ਦੀਆਂ ਨਾਮਵਰ, ਮਾਣਮੱਤੀ ਅਤੇ ਅਗਾਂਹਵਧੂ ਸਿੱਖਿਅਕ ਸੰਸਥਾਵਾਂ ਬੀ.ਬੀ.ਐਸ ਗਰੁੱਪ ਆਫ ਸਕੂਲਜ਼ ਜੋ ਕਿ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਗਰੁੱਪ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਸਰਪ੍ਰਸਤੀ ਹੇਂਠ ਚੱਲ ਰਹੀਆਂ ਹਨ ਦਾ ਹਿੱਸਾ ਬਲੂਮਿੰਗ ਬੱਡਜ਼ ਸੀਨੀਅਰ ਸੈਕੰਡਰੀ ਸਕੂਲ, ਪਿੰਡ- ਚੰਦਨਵਾਂ, ਤਹਿਸੀਲ-ਬਾਘਾਪੁਰਾਣਾ ਅਤੇ ਜ਼ਿਲ੍ਹਾ-ਮੋਗਾ ਦੇ ਵਿਦਿਆਰਥੀਆਂ, ਸਟਾਫ ਅਤੇ ਮਾਪਿਆਂ ਨੇ ਭਾਗ ਲਿਆ । ਹਰ ਇੱਕ ਵਿਦਿਆਰਥੀ ਨੇ ਇੱਕ ਪੌਦਾ ਲਗਾ ਕੇ ਉਸ ਦੀ ਫੋਟੋ ਵੈਬਸਾਈਟ ਉੱਪਰ ਅਪਲੋਡ ਕਤਿੀ ਅਤੇ ਪ੍ਰਸ਼ੰਸਾ ਪੱਤਰ ਪ੍ਰਾਪਤ ਕੀਤਾ । ਹਰਿਆਲੀ ਮਿਸ਼ਨ ਦਾ ਆਗਾਜ਼ ਮਾਣਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਦੀ ਭੈਣ ਮਨਪ੍ਰੀਤ ਕੌਰ ਜੀ ਨੇ ਧੂਰੀ ਵਿਖੇ ਗੁਰੂ ਨਾਨਕ ਬਗੀਚੀ ਲਗਾ ਕੇ ਕੀਤਾ । ਪੰਜਾਬ ਦੇ ਸਾਰੇ ਜ਼ਿਲਿ੍ਹਆਂ ਵਿੱਚ ਵੱਖ-ਵੱਖ ਪ੍ਰਤੀਨਿਧੀਆਂ ਨੂੰ ਇਸ ਮੁਹਿੰਮ ਦਾ ਸਾਖਸ਼ੀ ਬਣਾਇਆ ਗਿਆ ।ਬੀ.ਬੀ.ਐਸ ਚੰਦਨਵਾਂ ਦੇ ਵਿਦਿਆਰਥੀਆਂ ਨੇ ਪੌਦੇ ਲਗਾ ਕੇ ਇਸ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਇਆ । ਸੰਸਥਾ ਦੀ ਮੈਨੇਜਮੈਂਟ ਨੇ ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਵਿਸ਼ਵ ਰਿਕਾਰਡ ਬਣਾਉਣ ਲਈ ਵਧਾਈ ਦਿੱਤੀ ।ਇਸ ਮੌਕੇ ਸੰਸਥਾ ਦੀ ਮੁੱਖ ਅਧਿਆਪਕਾ ਮੈਡਮ ਅੰਜਨਾ ਰਾਣੀ ਨੇ ਦੱਸਿਆ ਕਿ ਵਿਦਿਆਰਥੀਆਂ ਵਿੱਚ ਮਿਸ਼ਨ ਹਰਿਆਲੀ ਨੂੰ ਲੈ ਕੇ ਬਹੁਤ ਉਤਸ਼ਾਹ ਸੀ ਅਤੇ ਉਹਨਾਂ ਨੇ ਦਿਨ-ਰਾਤ ਤਿਆਰੀ ਕਰ ਕੇ ਇਸ ਮਿਸ਼ਨ ਨੂੰ ਨੇਪਰੇ ਚਾੜਿਆ । ਉਹਨਾਂ ਕਿਹਾ ਕਿ ਸਾਡਾ ਸਕੂਲ ਫੈਡਰੇਸ਼ਨ ਅਤੇ ਫਾਊਂਡੇਸ਼ਨ ਦੇ ਸੱਦੇ ਤੇ ਭਵਿੱਖ ਵਿੱਚ ਵੀ ਇਹੋ ਜਿਹੀਆਂ ਗਤੀਵਿਧੀਆਂ ਵਿੱਚ ਵੱਧ ਚੜੜ ਕੇ ਭਾਗ ਲਿਆ ਕਰੇਗਾ ।